Fatehgarh Sahib : ਆਵਾਰਾ ਪਸ਼ੂਆਂ ਦੇ ਕਾਰ ਦੇ ਅੱਗੇ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ
ਫਤਿਹਗੜ੍ਹ ਸਾਹਿਬ ਦੇ ਸਰਹਿੰਦ-ਪਟਿਆਲਾ ਰੋਡ 'ਤੇ ਕਾਰ ਦੇ ਸਾਹਮਣੇ ਇਕ ਅਵਾਰਾ ਪਸ਼ੂ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਕਾਰ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ। ਉਸ ਦਾ ਪਿਤਾ ਮੌਤ ਤੋਂ ਬਚ ਗਿਆ।
Fatehgarh Sahib : ਫਤਿਹਗੜ੍ਹ ਸਾਹਿਬ ਦੇ ਸਰਹਿੰਦ-ਪਟਿਆਲਾ ਰੋਡ 'ਤੇ ਕਾਰ ਦੇ ਸਾਹਮਣੇ ਇਕ ਅਵਾਰਾ ਪਸ਼ੂ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਕਾਰ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ। ਉਸ ਦਾ ਪਿਤਾ ਮੌਤ ਤੋਂ ਬਚ ਗਿਆ।
ਜਾਣਕਾਰੀ ਅਨੁਸਾਰ ਬਲਜੀਤ ਸਿੰਘ ਵਾਸੀ ਅਲੀਪੁਰ ਸੋਢੀਆਂ ਪਟਿਆਲਾ ਵਿੱਚ ਕੰਮ ਕਰਦਾ ਸੀ। ਜਿਸ ਕਾਰਨ ਦੇਰ ਰਾਤ ਬਲਜੀਤ ਸਿੰਘ ਆਪਣੇ ਲੜਕੇ ਸੁਖਚੈਨ ਸਿੰਘ (27) ਨਾਲ ਕਾਰ ਵਿੱਚ ਬੈਠ ਕੇ ਬਾਹਰ ਚਲਾ ਗਿਆ। ਸਵਿਫਟ ਕਾਰ ਸੁਖਚੈਨ ਸਿੰਘ ਚਲਾ ਰਿਹਾ ਸੀ। ਪਿੰਡ ਖੌੜਾ ਨੇੜੇ ਮੋੜ ’ਤੇ ਕਾਰ ਅੱਗੇ ਇੱਕ ਲਾਵਾਰਸ ਪਸ਼ੂ ਆ ਗਿਆ।
ਪਸ਼ੂ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿੱਚ ਜ਼ਖਮੀ ਪਿਓ-ਪੁੱਤ ਨੂੰ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ। ਉਥੇ ਡਾਕਟਰਾਂ ਨੇ ਸੁਖਚੈਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਧਾਰਾ 174 ਤਹਿਤ ਕੀਤੀ ਹੈ ਕਾਰਵਾਈ
ਹਾਦਸੇ ਦੀ ਜਾਂਚ ਕਰ ਰਹੇ ਥਾਣਾ ਮੂਲੇਪੁਰ ਦੇ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਦਾ ਕਸੂਰ ਨਹੀਂ ਹੈ। ਜਿਸ ਕਾਰਨ ਪੁਲਿਸ ਨੇ ਬਲਜੀਤ ਸਿੰਘ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ