Punjab News: 17 ਅਕਤੂਬਰ, 2025 ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ DIG ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੇ ਪੰਜਾਬ ਪੁਲੀਸ ਦੇ ਅੰਦਰ ਵਿਆਪਕ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ। ਹੁਣ ਇਸ ਮਾਮਲੇ ਵਿੱਚ ਹਰ ਲੰਘਦੇ ਦਿਨ ਨਾਲ ਵੱਡੇ ਖ਼ੁਲਾਸੇ ਹੋ ਰਹੇ ਹਨ। ਇਸ ਦੌਰਾਨ ਹੁਣ ਪਟਿਆਲਾ ਵਿੱਚ ਛਾਪਾ ਮਾਰਿਆ ਗਿਆ ਹੈ ਪਰ ਇਸ ਬਾਬਤ ਗੱਲ ਕਰਨ ਵੀ ਕੋਈ ਅਧਿਕਾਰੀ ਤਿਆਰ ਨਹੀਂ ਹਨ।

Continues below advertisement

ਦੱਸ ਦਈਏ ਕਿ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਭੁਪਿੰਦਰ ਸਿੰਘ ਦੇ ਘਰ ਪਹੁੰਚੀ ਤੇ ਉਥੇ ਤਲਾਸ਼ੀ ਲਈ। ਇਸ ਦੌਰਾਨ ਟੀਮ ਨੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

Continues below advertisement

ਸੂਤਰਾਂ ਦਾ ਕਹਿਣਾ ਹੈ ਕਿ ਭੁੱਲਰ ਤੋਂ ਲਗਾਤਾਰ ਪੁੱਛਗਿੱਛ ਅਤੇ ਸੀਬੀਆਈ ਨੂੰ ਮਿਲੇ ਕੁਝ ਦਸਤਾਵੇਜ਼ਾਂ ਵਿਚ ਬੀਐਚ ਪ੍ਰਾਪਰਟੀਜ਼ ਦਾ ਨਾਮ ਸਾਹਮਣੇ ਆਇਆ, ਹਾਲਾਂਕਿ ਅਧਿਕਾਰੀ ਇਸ ਮਾਮਲੇ ’ਤੇ ਚੁੱਪ ਹਨ। ਸੀਬੀਆਈ ਦੀਆਂ ਟੀਮਾਂ ਨੇ ਅੱਜ ਸਵੇਰੇ 7.30 ਵਜੇ ਦੇ ਕਰੀਬ ਪਟਿਆਲਾ ਦੇ ਮੋਤੀ ਬਾਗ ਸਥਿਤ ਭੁਪਿੰਦਰ ਦੇ ਘਰ ਦਸਤਕ ਦਿੱਤੀ। 

ਕੀ ਹੈ ਪੂਰਾ ਮਾਮਲਾ

ਜ਼ਿਕਰ ਕਰ ਦਈਏ ਕਿ ਸੀਬੀਆਈ ਨੇ ਭੁੱਲਰ ਨੂੰ 16 ਅਕਤੂਬਰ ਨੂੰ ਦਲਾਲ ਕ੍ਰਿਸ਼ਨੂ ਸ਼ਾਰਦਾ ਜ਼ਰੀਏ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਭੁੱਲਰ ਦੇ ਚੰਡੀਗੜ੍ਹ ਸਥਿਤ ਘਰ ਤੇ ਹੋਰਨਾਂ ਥਾਵਾਂ ’ਤੇ ਮਾਰੇ ਛਾਪੇ ਦੌਰਾਨ ਸੀਬੀਆਈ ਦੀ ਟੀਮ ਨੇ 7.5 ਕਰੋੜ ਰੁਪਏ ਦੀ ਨਗ਼ਦੀ, 2.5 ਕਿਲੋ ਸੋਨੇ ਦੇ ਗਹਿਣੇ, 26 ਲਗਜ਼ਰੀ ਘੜੀਆਂ, ਦੋ ਮਹਿੰਗੀਆਂ ਕਾਰਾਂ, 100 ਲਿਟਰ ਸ਼ਰਾਬ ਅਤੇ 50 ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਸਨ। ਭੁੱਲਰ ਦੇ ਵਕੀਲ ਨੇ ਹਾਲਾਂਕਿ ਇਨ੍ਹਾਂ ਜ਼ਬਤੀਆਂ ਦਾ ਇਹ ਕਹਿ ਕੇ ਵਿਰੋਧ ਕੀਤਾ ਸੀ ਇਹ ਜੱਦੀ ਜਾਇਦਾਦ ਨਾਲ ਸਬੰਧਤ ਹਨ। ਲੰਘੇ 2 ਹਫ਼ਤਿਆਂ ਦੌਰਾਨ  ਡੀਆਈਜੀ ਵਿਰੁੱਧ ਚਾਰ ਕੇਸ- ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ, ਆਬਕਾਰੀ ਕਾਨੂੰਨ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੇ ਗਏ ਹਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।