Patiala News : ਪਟਿਆਲਾ ਦੀ ਕੇਂਦਰੀ ਜੇਲ੍ਹ ਆਏ ਦਿਨ ਕਿਸੇ ਨਾ ਕਿਸੇ ਕਾਰਨਾਂ ਕਰਕੇ ਸੁਰਖੀਆਂ ਵਿਚ ਬਣੀ ਰਹਿੰਦੀ ਹੈ, ਚਾਹੇ ਜੇਲ੍ਹ ਦੇ ਵਿੱਚੋਂ ਨਸ਼ਾ, ਲੜਾਈ ਝਗੜੇ ਜਾਂ ਫਿਰ ਮੋਬਾਈਲ ਫੋਨ ਬਰਾਮਦ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹਾ ਹੀ ਇਕ ਹੋਰ ਮਾਮਲਾ ਪਟਿਆਲਾ ਦੀ ਕੇਂਦਰੀ ਜੇਲ ਤੋਂ ਸਾਹਮਣੇ ਆਇਆ ਹੈ, ਜਿਥੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਚਲਾਏ ਜਾ ਰਹੇ ਚੈਕਿੰਗ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਬੰਦ ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ ਹੋਏ ਹਨ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਕੇਂਦਰੀ ਜੇਲ੍ਹ ਦੇ ਅੰਦਰੋ ਚੈਕਿੰਗ ਅਭਿਆਨ ਦੌਰਾਨ ਮੋਬਾਈਲ ਫੋਨ ਬਰਾਮਦ ਹੋਣ ਦੀ ਸੂਚਨਾ ਦਿੱਤੀ ਗਈ ਸੀ। ਇਸ ਸਬੰਧੀ ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਜੇਲ੍ਹ ਦੇ ਅੰਦਰ ਬੰਦ ਕੁੱਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਪੁਲਿਸ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ -ਰਾਜਪੁਰਾ ਰੋਡ 'ਤੇ ਛੇਵੀਂ ਕਲਾਸ ਦੇ ਬੱਚੇ ਦੀ ਸੜਕ ਹਾਦਸੇ 'ਚ ਮੌਤ , ਪਰਿਵਾਰ ਦਾ ਰੋ -ਰੋ ਬੁਰਾ ਹਾਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਦੀ ਕੇਂਦਰੀ ਸੁਧਾਰ ਘਰ 'ਚੋਂ 4 ਮੋਬਾਈਲ ਫੋਨ ਅਤੇ 71 ਜ਼ਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਸੀ। ਜਾਣਕਾਰੀ ਮੁਤਾਬਕ ਪੁਲਸ ਨੇ ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਜੇਲ੍ਹ ਅੰਦਰੋਂ ਕੁਝ ਲਾਵਾਰਿਸ ਸਾਮਾਨ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਸ ਨੇ ਜੇਲ੍ਹ ਅੰਦਰ ਤਲਾਸ਼ੀ ਅਭਿਆਨ ਚਲਾਇਆ, ਜਿਸ ਦੌਰਾਨ ਪੁਲਸ ਨੂੰ ਇਸ ਜਗ੍ਹਾਂ ਤੋਂ 4 ਮੋਬਾਇਲ ਅਤੇ 71 ਜ਼ਰਦੇ ਦੀਆਂ ਪੁੜੀਆਂ ਤੇ ਕੁਝ ਡਾਟਾ ਕੇਬਲਾਂ ਮਿਲੀਆਂ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।