ਪੜਚੋਲ ਕਰੋ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

Patiala News : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ

Patiala News : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਅਤੇ ਮਾਲੀ ਨੁਕਸਾਨ ਸਣੇ ਹੋਰ ਬੁਨਿਆਦੀ ਢਾਂਚੇ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਤੌਰ ‘ਤੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਲੋਕਾਂ ਨੂੰ ਦਰਪੇਸ਼ ਅਸਲ ਚੁਣੌਤੀਆਂ ਬਾਰੇ ਜਾਨਣ ਲਈ ਪਿੰਡਾਂ ਵਾਸੀਆਂ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹੜ੍ਹਾਂ ਨੇ ਖੜ੍ਹੀਆਂ ਫ਼ਸਲਾਂ, ਪਸ਼ੂਆਂ ਅਤੇ ਘਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਜਿਸ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਆਪਣੇ ਦੌਰੇ ਦੌਰਾਨ ਜੌੜਾਮਾਜਰਾ ਨੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਕੁਦਰਤੀ ਆਫ਼ਤ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਕੈਬਨਿਟ ਮੰਤਰੀ ਜੌੜਾਮਾਜਰਾ (Chetan Singh Jauramajra)  ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਲੋਕਾਂ ਦੇ ਹੋਰ ਮਾਲੀ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਪ੍ਰਭਾਵੀ ਰਾਹਤ ਉਪਾਅ ਤਿਆਰ ਕਰਨ ਸਮੇਤ ਪ੍ਰਭਾਵਿਤ ਕਿਸਾਨਾਂ ਅਤੇ ਵਸਨੀਕਾਂ ਨੂੰ ਤੁਰੰਤ ਸਹਾਇਤਾ ਵੰਡਣ ਵਿੱਚ ਮਦਦ ਮਿਲੇਗੀ।

ਹੜ੍ਹਾਂ ਤੋਂ ਬਚਾਅ ਲਈ ਭਵਿੱਖੀ ਰਣਨੀਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖ਼ਤ ਅਤੇ ਹੋਰ ਕੂੜਾ-ਕਰਕਟ ਕਰਕੇ ਬੰਦ ਹੋਈ ਝੰਬੋ ਡਰੇਨ ਦੀ ਲੋੜੀਂਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਇਸ ਨੂੰ ਚੌੜਾ ਕਰਨ ਸਣੇ ਇਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਈ, ਉਥੇ ਨਵੀਂਆਂ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬਣੇ ਸਾਈਫ਼ਨਾਂ ਦੇ ਬੰਦ ਹੋਣ ਕਰਕੇ ਪਾਣੀ ਦੇ ਕੁਦਰਤੀ ਵਹਾਅ ਵਿੱਚ ਜਿੱਥੇ ਕਿਤੇ ਰੋਕ ਲੱਗੀ ਹੈ, ਉਹ ਬਹਾਲ ਕਰਕੇ ਲੋੜ ਮੁਤਾਬਕ ਸੜਕਾਂ ਉਤੇ ਨਵੇਂ ਸਾਈਫ਼ਨ ਵੀ ਬਣਾਏ ਜਾਣਗੇ ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੋਕ ਨਾ ਲੱਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਮੁੜ-ਵਸੇਬੇ ਲਈ ਹਰ ਲੋੜੀਂਦੀ ਸਹਾਇਤਾ ਅਤੇ ਸਾਧਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਇਸ ਔਖੇ ਸਮੇਂ ਦੌਰਾਨ ਦਲੇਰੀ ਨਾਲ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਕਾਰ ਸਿੰਘ ਰਾਜਗੜ੍ਹ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget