Patiala News :  ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।



ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੀਆ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।


ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।


ਇਸ ਦੌਰਾਨ ਹਲਕਾ ਸਮਾਣਾ ਦੀਆਂ 26 ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਸਮੇਤ ਹੋਰ ਪਤਵੰਤਿਆਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਬਲਾਕ ਪ੍ਰਧਾਨ ਅਮਰੀਕ ਸਿੰਘ, ਜਤਿੰਦਰ ਬਠੋਈ, ਜਤਿੰਦਰ ਝੰਡੀ, ਰਾਮ ਸਿੰਘ ਫਤਹਿਪੁਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ