Patiala News: ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ 'ਚ ਨਤਮਸਤਕ ਹੋਏ
ਸੰਦੀਪ ਬੰਧੂ ਨੇ ਦੱਸਿਆ ਕਿ ਸਾਡੇ ਸੂਬੇ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਤੇ ਉਨ੍ਹਾਂ ਦੇ ਮਾਤਾ ਪਟਿਆਲਾ ਦੇ ਮਾਂ ਕਾਲੀ ਦੇਵੀ ਜੀ ਦੇ ਦਰਬਾਰ ਵਿੱਚ ਦਰਸ਼ਨਾਂ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਆਸਥਾ ਨਾਲ ਪੂਜਾ ਅਰਚਨਾ ਕਰਵਾਈ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕਿਆ।
Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਪਟਿਆਲਾ ਦੇ ਮੰਦਿਰ ਸ੍ਰੀ ਕਾਲੀ ਦੇਵੀ ਜੀ ਵਿਖੇ ਦਰਸ਼ਨਾਂ ਲਈ ਪਹੁੰਚੇ। ਮੰਦਿਰ ਵਿਖੇ ਪਹੁੰਚਣ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
ਇਸ ਬਾਰੇ ਸੰਦੀਪ ਬੰਧੂ ਨੇ ਦੱਸਿਆ ਕਿ ਸਾਡੇ ਸੂਬੇ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਤੇ ਉਨ੍ਹਾਂ ਦੇ ਮਾਤਾ ਪਟਿਆਲਾ ਦੇ ਮਾਂ ਕਾਲੀ ਦੇਵੀ ਜੀ ਦੇ ਦਰਬਾਰ ਵਿੱਚ ਦਰਸ਼ਨਾਂ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਆਸਥਾ ਨਾਲ ਪੂਜਾ ਅਰਚਨਾ ਕਰਵਾਈ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਉਨ੍ਹਾਂ ਆਪਣੇ ਪੰਜਾਬ, ਪੰਜਾਬੀਆਂ ਅਤੇ ਸਰਬਤ ਦੇ ਭਲੇ ਲਈ ਮਾਤਾ ਰਾਣੀ ਨੂੰ ਅਰਦਾਸ ਕੀਤੀ। ਉਹ ਤਕਰੀਬਨ ਦੋ ਘੰਟੇ ਮੰਦਿਰ ਵਿੱਚ ਰਹੇ। ਉਹਨਾਂ ਬੜੇ ਹੀ ਸ਼ਰਧਾ ਨਾਲ ਮਾਤਾ ਰਾਣੀ ਦੀ ਰਸੋਈ ਵਿੱਚ ਬਣਿਆ ਲੰਗਰ ਵੀ ਛਕਿਆ।
ਮੁੱਖ ਮੰਤਰੀ ਪੰਜਾਬ ਦੇ ਮਾਤਾ ਜੀ ਨੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਹਿਲਾਂ ਨਾਲੋਂ ਹੁਣ ਮੰਦਿਰ ਵਿੱਚ ਕਾਫੀ ਵਧੀਆ ਪ੍ਰਬੰਧ ਹੋ ਗਏ ਹਨ। ਜਿਸ ਵਿੱਚ ਮੁੱਖ ਤੌਰ ਤੇ ਮੰਦਿਰ ਦੀ ਸਾਫ-ਸਫਾਈ, ਪੀਣ ਵਾਲਾ ਪਾਣੀ, ਸਾਫ-ਸੁਥਰਾ ਲੰਗਰ ਅਤੇ ਮੰਦਿਰ ਵਿੱਚ ਆਉਣ ਵਾਲੇ ਭਗਤਾਂ ਲਈ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਹ ਅੱਗੇ ਨਾਲੋਂ ਕਾਫੀ ਚੰਗੇ ਹੋ ਗਏ ਹਨ। ਚੰਗਾ ਪ੍ਰਬੰਧ ਕਰਵਾਉਣ ਲਈ ਉਹਨਾਂ ਮੰਦਿਰ ਕਮੇਟੀ ਮੈਂਬਰ ਸੰਦੀਪ ਬੰਧੂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਚੰਗੇ ਕੰਮ ਕਰਨ ਲਈ ਆਪਣਾ ਆਸ਼ਰੀਵਾਦ ਵੀ ਦਿੱਤਾ।
ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੰਦਿਰ ਦੇ ਮੈਨੇਜਰ ਮਾਨਵ, ਪੁਜਾਰੀ ਚੰਦਰਪਾਲ ਕੋਸ਼ਿਕ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।