Patiala news: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਵਿਚਾਲੇ ਮਾਮੂਲੀ ਤਕਰਾਰ ਤੋਂ ਬਾਅਦ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਦੋਹਾਂ ਧੜਿਆਂ ਨੇ ਇਕ ਦੂਜੇ 'ਤੇ ਇੱਟਾਂ, ਪੱਥਰ ਅਤੇ ਪਾਈਪ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ 6 ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਜ਼ਖ਼ਮੀਆਂ ਵਿੱਚ ਸੁਰਿੰਦਰ, ਜਗਦੀਸ਼, ਸੋਨੂੰ ਅਤੇ ਠੱਗੀ ਸ਼ਾਮਲ ਹਨ। ਜਦਕਿ ਹੋਰ ਨਾਵਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਸੁਰਿੰਦਰ ਦੇ ਹੱਥ ਦੀ ਹੱਡੀ ਟੁੱਟ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੈਦੀ ਅਤੇ ਬੰਦੀ ਆਪਣਾ ਸਮਾਨ ਇਕੱਠਾ ਕਰਨ ਲਈ ਜੇਲ੍ਹ ਦੇ ਅੰਦਰ ਕੰਟੀਨ ਵਿੱਚ ਖੜ੍ਹੇ ਸਨ। ਜਿੱਥੇ ਇਕ ਕੈਦੀ ਨੂੰ ਲਾਈਨ 'ਚ ਖੜ੍ਹੇ ਹੋਣ 'ਤੇ ਧੱਕਾ ਦਿੱਤਾ ਗਿਆ, ਜਿਸ ਕਾਰਨ ਬਹਿਸ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਤੇਂਦੂਏ ਦੀ ਦਹਿਸ਼ਤ ਬਰਕਰਾਰ! ਚੌਥੇ ਦਿਨ ਵੀ ਬੇਖੌਫ ਘੁੰਮ ਰਿਹਾ ਖਤਰਨਾਕ ਜਾਨਵਰ
ਜਦੋਂ ਦੋਵੇਂ ਧੜਿਆਂ ਦੇ ਲੋਕ ਇਕੱਠੇ ਹੋ ਗਏ ਤਾਂ ਉਨ੍ਹਾਂ ਨੇ ਇਕ ਦੂਜੇ 'ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਤੁਰੰਤ ਮਾਹੌਲ ਨੂੰ ਸ਼ਾਂਤ ਕੀਤਾ ਅਤੇ ਕੈਦੀਆਂ ਨੂੰ ਵੱਖ ਕਿਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪਿੱਟਬੁਲ ਦਾ ਕਹਿਰ, ਘੋੜੇ ਨੂੰ ਜਬਾੜੇ 'ਚ ਅਜਿਹਾ ਜਕੜਿਆ ਕਿ ਛੁਡਾਉਣ ਲਈ ਲੋਕਾਂ ਦੇ ਛੁੱਟ ਗਏ ਪਸੀਨੇ