ਪੜਚੋਲ ਕਰੋ

Royal City Patiala: ਕੈਪਟਨ ਦੇ ਸ਼ਹਿਰ 'ਤੇ ਸੀਐਮ ਮਾਨ ਦੀ ਅੱਖ ! ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

Royal City Patiala Pumping In More Funds: ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ

Royal City Patiala Pumping In More Funds: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।

ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਸੂਬੇ ਦਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਪਟਿਆਲਾ ਵਿਕਾਸ ਦੀ ਰਫ਼ਤਾਰ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ 57 ਕਰੋੜ ਰੁਪਏ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਟਿਆਲਾ ਵਾਸੀਆਂ ਨੂੰ 24X7 ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਲੋਕਾਂ ਨੂੰ ਨਿਰੰਤਰ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਲੋਵਾਲ ਡੇਅਰੀ ਪ੍ਰਾਜੈਕਟ ਜਿੱਥੇ ਪਹਿਲਾਂ ਹੀ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ, ਵਿੱਚ ਡੇਅਰੀਆਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਛੇ ਕਿਲੋਮੀਟਰ ਦੇ ਫੇਜ਼-2 ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਅਤੇ ਸ਼ਹਿਰ ਵਿੱਚ ਲੋਕਾਂ ਲਈ ਸਾਫ਼-ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦਾ ਵੀ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਲੋਕਾਂ ਦੀ ਸਹੂਲਤ ਲਈ ਸਟਰੀਟ ਲਾਈਟ, ਪਾਰਕਾਂ ਦੀ ਸਾਂਭ-ਸੰਭਾਲ, ਵਿਰਾਸਤੀ ਸਟਰੀਟ ਪ੍ਰੋਜੈਕਟ, ਛੋਟੀ ਬੜੀ ਨਦੀ ਪ੍ਰੋਜੈਕਟ ਅਤੇ ਹੋਰ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਪ੍ਰੋਜੈਕਟਾਂ ਦੀ ਰੂਪ-ਰੇਖਾ, ਵਿਉਂਤਬੰਦੀ ਅਤੇ ਅਮਲ ਨੂੰ ਉੱਚ ਪੇਸ਼ੇਵਰ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Mohali Building Collapse| Live Rescue Opration | ਹਾਦਸੇ ਦੀਆਂ ਤਸਵੀਰਾਂ, 24 ਘੰਟਿਆ ਤੋਂ ਰਾਹਤ ਕਾਰਜ ਜਾਰੀਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget