Punjab News: ਕੈਪਟਨ ਤੇ ਸਿੱਧੂ ਦੇ ਗੜ੍ਹ 'ਚ ਕੇਜਰੀਵਾਲ, ਰਾਹੁਲ ਗਾਂਧੀ ਵੀ ਪਹੁੰਚੇ ਪੰਜਾਬ, ਅੱਜ ਹੋਣਗੇ ਵੱਡੇ ਸਿਆਸੀ ਧਮਾਕੇ
CM Bhagwant Mann, Kejriwal Rally in Patiala: ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ਵਿਖੇ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨ ਜਾ ਰਹੇ ਹਨ। ਇਸ ਰੈਲੀ ਨੂੰ ਯਾਦਗਾਰ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ ਹਨ। ਇੱਕ ਮਹੀਨੇ ਅੰਦਰ ਇਹ ਉਨ੍ਹਾਂ ਦੀ ਦੂਜੀ ਪੰਜਾਬ ਫੇਰੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਮੰਨੇ ਜਾਂਦੇ ਪਟਿਆਲਾ ਵਿੱਚ ਕੇਜਰੀਵਾਲ ਅੱਜ ਇੱਕ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਪਟਿਆਲਾ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦਾ ਵੀ ਗ੍ਰਹਿ ਜ਼ਿਲ੍ਹਾ ਵੀ ਹੈ। ਇਸ ਪਟਿਆਲਾ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਇਸ ਰੈਲੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ਵਿਖੇ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨ ਜਾ ਰਹੇ ਹਨ। ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਹਰ ਵਿਧਾਨ ਸਭਾ ਹਲਕੇ ਤੋਂ ਆਗੂ 20-30 ਬੱਸਾਂ ਵਿੱਚ ਸਵਾਰ ਹੋ ਕੇ ਰੈਲੀ ਵਾਲੀ ਥਾਂ 'ਤੇ ਪੁੱਜਣਗੇ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਸਰਕਲਾਂ ਵਿੱਚ ਪਾਰਟੀ ਆਗੂਆਂ ’ਤੇ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 601 ਸਰਕਾਰੀ ਬੱਸਾਂ ਦੀ ਡਿਊਟੀ ਵੀ ਇਸ ਰੈਲੀ ਵਿੱਚ ਲਗਾ ਦਿੱਤੀ ਗਈ ਹੈ।
'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ 'ਚ ਨਵੇਂ ICU ਦਾ ਉਦਘਾਟਨ ਕਰਨਗੇ। ਜਿੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਹੋਵੇਗੀ। ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।
ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਅੱਜ ਪੰਜਾਬ ਦੌਰੇ 'ਤੇ ਹਨ, ਉਹ ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਸੇਵਾ ਕਰਨਗੇ। ਉਨ੍ਹਾਂ ਦਾ ਇਹ ਦੌਰਾ ਨਿੱਜੀ ਦੱਸਿਆ ਜਾ ਰਿਹਾ ਹੈ। ਕਾਂਗਰਸ ਅਤੇ ‘ਆਪ’ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਦੋ ਵੱਡੇ ਆਗੂਆਂ ਦੀ ਫੇਰੀ ਨੂੰ ਪੰਜਾਬ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial