(Source: ECI/ABP News/ABP Majha)
CM Bhagwant Mann: ਸੀਐਮ ਮਾਨ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ
Patiala News : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ
Patiala News : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੇ ਮੁਕੰਮਲ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਰਾਜ ਭਰ ਦੇ 75 ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਪਟਿਆਲਾ ਤੋਂ ਕਰਵਾਉਣਗੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਸੀ ਰੋਡ ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ, ਪੁਰਾਣੀ ਕਬਾੜੀ ਮਾਰਕੀਟ ਚਾਂਦਨੀ ਚੌਂਕ, ਰੈਡ ਕਰਾਸ ਬਿਲਡਿੰਗ ਬਿਸ਼ਨ ਨਗਰ, ਉਪਕਾਰ ਨਗਰ, ਟਿਵਾਣਾ ਚੌਂਕ ਨੇੜੇ ਬਾਬੂ ਸਿੰਘ ਕਲੋਨੀ, ਅਰਬਨ ਅਸਟੇਟ ਫੇਜ-2, ਫੋਕਲ ਪੁਆਇੰਟ ਨੇੜੇ ਫਾਇਰ ਦਫ਼ਤਰ ਸਨੌਰ, ਬੱਸ ਸਟਾਪ ਪਾਰਕਿੰਗ ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਮੇਤ ਪਿੰਡ ਸਿੱਧੂਵਾਲ, ਲੰਗ, ਲਚਕਾਣੀ ਤੇ ਰੋਹਟੀ ਮੌੜਾਂ ਵਿਖੇ ਇਹ ਨਵੇਂ ਆਮ ਆਦਮੀ ਕਲੀਨਿਕ 15 ਅਗਸਤ ਤੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲੱਗ ਜਾਣਗੇ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਮੌਜੂਦ ਸਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ 'ਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਿਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੀਤੇ ਦਿਨੀਂ ਕਹੀ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ