Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?
Patiala News: ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ। ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਇਹ ਤਿਉਹਾਰ ਖੁਸ਼ਹਾਲੀ, ਸੁੱਖ ਅਤੇ ਆਉਣ ਵਾਲੇ
Patiala News: ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ। ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਇਹ ਤਿਉਹਾਰ ਖੁਸ਼ਹਾਲੀ, ਸੁੱਖ ਅਤੇ ਆਉਣ ਵਾਲੇ ਚੰਗੇ ਦਿਨਾਂ ਦਾ ਪ੍ਰਤੀਕ ਹੈ। ਲੋਹੜੀ ਦਾ ਸਭ ਤੋਂ ਵੱਧ ਉਤਸ਼ਾਹ ਪੰਜਾਬ ਦੇ ਨਾਲ ਹਰਿਆਣਾ ਅਤੇ ਦਿੱਲੀ ਵਿੱਚ ਵੀ ਦੇਖਣ ਨੂੰ ਮਿਲ ਦਾ ਹੈ। ਇਸ ਦਿਨ ਹੋਰ ਕੋਈ ਖਾਣ ਦੀਆਂ ਚੀਜ਼ਾਂ ਜਿਵੇਂ ਮੂੰਗਫਲੀ, ਗੱਚਕ, ਰਿਉੜੀਆਂ, ਫੁੱਲੇ ਆਦਿ ਅੱਗ ਨੂੰ ਸਮਰਪਿਤ ਕਰਦੇ ਹਨ ਅਤੇ ਸੂਰਜ ਭਗਵਾਨ ਦਾ ਸ਼ੁਕਰਾਨਾ ਕਰਦੇ ਹਨ। ਇਸ ਤੋਂ ਬਾਅਦ ਸਭ ਇਕੱਠੇ ਹੋ ਕੇ ਖੁਸ਼ੀ ਦੇ ਗੀਤ ਗਾਉਂਦੇ ਹਨ। ਇਸ ਤਿਉਹਾਰ ਵਿਚਾਲੇ ਪੰਜਾਬ ਵਾਸੀਆਂ ਨੂੰ ਸਰਕਾਰ ਖਾਸ ਤੋਹਫ਼ਾ ਦੇਣ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਹੜੀ ਦੇ ਮੌਕੇ 'ਤੇ ਪੰਜਾਬ ਵਾਸੀਆਂ ਨੂੰ ਇੱਕ ਨਵਾਂ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐਮ. ਮਾਨ ਅੱਜ ਪਟਿਆਲਾ ਪਹੁੰਚ ਰਹੇ ਹਨ, ਜਿੱਥੇ ਉਹ ਦੁਨੀਆ ਦੇ ਇਕਲੌਤੇ ਸਿੱਖ ਪੈਲੇਸ ਹੋਟਲ, ਰਣਬਾਸ ਦ ਪੈਲੇਸ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਬਣਾਇਆ ਗਿਆ ਹੋਟਲ ਕੱਲ੍ਹ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਕਤ ਪੈਲੇਸ ਹੋਟਲ ਨੂੰ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਟਲ ਡੈਸਟੀਨੇਸ਼ਨ ਵੈਡਿੰਗ ਲਈ ਲੋਕਾਂ ਦੀ ਪਸੰਦੀਦਾ ਜਗ੍ਹਾ ਬਣਨ ਜਾ ਰਿਹਾ ਹੈ।
Read More: Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।