CM Mann on Patiala Visit : ਅੰਬੇਡਕਰ ਜਯੰਤੀ ਮੌਕੇ ਅੱਜ ਯਾਨੀਕਿ ਸੋਮਵਾਰ ਨੂੰ ਸੀਐਮ ਭਗਵੰਤ ਮਾਨ ਪਟਿਆਲਾ ਆ ਰਹੇ ਹਨ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਹੋ ਰਹੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਐਸਸੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡਣਗੇ। ਸਰਕਾਰ ਨੇ 429.24 ਕਰੋੜ ਦੀ ਰਾਸ਼ੀ ਸਕਾਲਰਸ਼ਿਪ ਲਈ ਫੈਸਲਾ ਕੀਤਾ ਹੈ। ਵਧੇਰੇ, ਸੀਐਮ ਦੇ ਸਮਾਰੋਹ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਦੂਜੇ ਪਾਸੇ, ਅੱਜ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਸ਼ਾਮਿਲ ਹੋਣਗੀਆਂ।
ਕੱਲ੍ਹ ਵੀ ਪਟਿਆਲਾ ਵਿੱਚ ਸਨ ਸੀਐਮ ਮਾਨ
ਸੀਐਮ ਭਗਵੰਤ ਮਾਨ ਐਤਵਾਰ ਨੂੰ ਵੀ ਪਟਿਆਲਾ ਵਿੱਚ ਸਨ। ਇਸ ਦੌਰਾਨ ਉਹ ਆਪਣੀ ਪਤਨੀ ਸਮੇਤ ਗੁਰੂਦਵਾਰਾ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਸਨ। ਸੀਐਮ ਨੇ ਵਾਹਿਗੁਰੂ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਦੀਆਂ ਇੱਛਾਵਾਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਪੂਰਾ ਕਰਨ ਦੀ ਸੇਵਾ ਦਾ ਮੌਕਾ ਮਿਲਿਆ ਹੈ, ਜੋ ਕਿ ਉਨ੍ਹਾਂ ਲਈ ਇੱਕ ਖੁਸ਼ਕਿਸਮਤੀ ਦੀ ਗੱਲ ਹੈ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਰਬੀ ਦੀਆਂ ਫਸਲਾਂ ਦੇ ਪੱਕਣ ਅਤੇ ਕਟਾਈ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬ ਅਤੇ ਇਥੇ ਦੇ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਫਸਲ ਕਟਾਈ ਅਤੇ ਭੰਡਾਰਣ ਦੇ ਸਮੇਂ ਦੀ ਸ਼ੁਰੂਆਤ ਦਾ ਪ੍ਰਤੀਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।