ਕਰਨਾਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਰਕਾਰ ਨੇ ਲਿਆ ਆਹ ਐਕਸ਼ਨ
Patiala News: ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦੇ ਲਈ IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

Patiala News: ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦੇ ਲਈ IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
3 ਹਫ਼ਤਿਆਂ ‘ਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ
ਇਸ ਮਾਮਲੇ ਵਿਚ 3 ਹਫ਼ਤਿਆਂ ‘ਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਕਰਨਲ ਬਾਠ ਦਾ ਪਰਿਵਾਰ ਇਨਸਾਫ਼ ਲਈ ਅੱਜ ਚੰਡੀਗੜ੍ਹ ਗਵਰਨਰ ਹਾਊਸ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਪਹੁੰਚਿਆ।
ਆਰਮੀ ਅਫਸਰ (Army Officer) ਨਾਲ ਪੁਲਿਸ ਮੁਲਾਜ਼ਮਾਂ ਦੀ ਝੜਪ ਹੋਈ ਸੀ
ਦੱਸ ਦੇਈਏ ਕਿ 13-14 ਮਾਰਚ ਨੂੰ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਆਰਮੀ ਅਫਸਰ ਨਾਲ ਪੁਲਿਸ ਮੁਲਾਜ਼ਮਾਂ ਦੀ ਝੜਪ ਹੋਈ ਸੀ। ਇਸ ਦੌਰਾਨ ਆਰਮੀ ਅਫਸਰ ਤੇ ਉਸ ਦੇ ਪੁੱਤਰ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਰਕੇ ਦੋਵਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਕਰਨਲ ਦੇ ਪਰਿਵਾਰ ਵਲੋਂ DC ਦਫ਼ਤਰ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ
ਇਸ ਮਾਮਲੇ ਵਿਚ ਕਰਨਲ ਦੇ ਪਰਿਵਾਰ ਵਲੋਂ DC ਦਫ਼ਤਰ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਇਸ ਮਾਮਲੇ ਵਿਚ ਪਹਿਲਾਂ ਪੁਲਿਸ ਵਿਭਾਗ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਸੀ। ਘਟਨਾ ਵਿਚ ਸ਼ਾਮਲ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਪਰਿਵਾਰ ਕੀਤੀ ਜਾ ਰਹੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਦੇ ਲਈ ਨਿਰਪੱਖ ਜਾਂਚ ਲਈ ਹੁਣ ਪੰਜਾਬ ਸਰਕਾਰ ਨੇ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
