Patiala News : ਪਟਿਆਲਾ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਕੰਪਲੈਕਸ 'ਚ ਟਰੇਨਿੰਗ ਦੌਰਾਨ ਇਕ ਕਮਾਂਡੋ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ 28 ਸਾਲਾ ਮਨਜੋਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਤੇ ਇੱਕ ਮਹੀਨਾ ਪਹਿਲਾ ਹੀ ਟ੍ਰੇਨਿੰਗ ਉੱਤੇ ਆਇਆ ਸੀ।
ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਕਰੀਬ ਪੰਜ ਵਜੇ ਵਾਪਰੀ ਹੈ। ਗੋਲੀ ਕਮਾਂਡੋ ਦੇ ਸਿਰ ਵਿੱਚ ਲੱਗੀ। ਉਸ ਨੂੰ ਗੰਭੀਰ ਹਾਲਤ 'ਚ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਭਰਾ ਦੇ ਦੱਸਣ ਮੁਤਾਬਿਕ ਕਮਾਂਡੋ ਕੰਪਲੈਕਸ 'ਚ ਟ੍ਰੇਨਿੰਗ ਦੌਰਾਨ ਮਨਜੋਤ ਦੇ ਗਰਦਨ ਵਿਚੋਂ ਗੋਲੀ ਨਿਕਲ ਕੇ ਸਿਰ ਦੇ ਪਾਰ ਹੋ ਗਈ ਹੈ। ਜਿਸ ਕਰਕੇ ਉਸਦੀ ਮੌਤ ਹੋ ਗਈ।
ਥਾਣਾ ਬਹਾਦਰਗੜ੍ਹ ਅਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਨਜੋਤ ਸਿੰਘ ਸਾਲ 2020 ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਹ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਕਮਾਂਡੋ ਟਰੇਨਿੰਗ ਸੈਂਟਰ ਵਿੱਚ ਟਰੇਨਿੰਗ ਲੈਣ ਆਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਗੋਲੀ SLR ਬੰਦੂਕ ਤੋਂ ਚੱਲੀ ਹੈ। ਫਿਲਹਾਲ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਮਾਂਡੋ ਮਨਜੋਤ ਐਸਐਲਆਰ ਸਾਫ਼ ਕਰ ਰਿਹਾ ਸੀ ਅਤੇ ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਕਮਾਂਡੋ ਦੇ ਸਿਰ ਵਿੱਚ ਸਿੱਧੀ ਜਾ ਲੱਗੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਗੋਲੀ SLR ਬੰਦੂਕ ਤੋਂ ਚੱਲੀ ਹੈ। ਫਿਲਹਾਲ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਮਾਂਡੋ ਮਨਜੋਤ ਐਸਐਲਆਰ ਸਾਫ਼ ਕਰ ਰਿਹਾ ਸੀ ਅਤੇ ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਕਮਾਂਡੋ ਦੇ ਸਿਰ ਵਿੱਚ ਸਿੱਧੀ ਜਾ ਲੱਗੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਲੱਗਾ ਝਟਕਾ, ਭਾਜਪਾ ਦੀ ਸਹਿਯੋਗੀ ਕੁਕੀ ਪੀਪਲਜ਼ ਅਲਾਇੰਸ ਨੇ ਵਾਪਸ ਲਿਆ ਸਮਰਥਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ