ਪੜਚੋਲ ਕਰੋ

Patiala News : ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ

Patiala News : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ

Patiala News : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੁਦਰਤੀ ਵਹਾਅ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਸੜਕਾਂ ਥੱਲੇ ਭੜੋਲੀਆਂ ਲਗਾਉਣ ਲਈ ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜਿਥੇ ਭੜੋਲੀਆਂ ਲਗਾਕੇ ਕੁਦਰਤੀ ਵਹਾਅ ਨੂੰ ਬੇਰੋਕ ਚਲਾਇਆ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿਥੇ ਭੜੋਲੀਆਂ ਲਗਾਉਣ ਦੀ ਜ਼ਰੂਰਤ ਹੈ ਉਸ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭੜੋਲੀਆਂ ਲਗਾਉਣ ਦਾ ਕੰਮ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦੀ ਮਿਣਤੀ ਕਰਕੇ ਸਹੀ ਨਿਸ਼ਾਨਦੇਹੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਡੇਂਗੂ, ਮਲੇਰੀਆਂ ਤੇ ਡਾਇਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ”ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਣਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।” ਉਨ੍ਹਾਂ ਕਿਹਾ ਕਿ ਜਿਥੇ ਵੀ ਘਰ ਵਿੱਚ ਪਾਣੀ ਖੜਾ ਹੁੰਦਾ ਹੈ ਉਥੇ ਪਾਣੀ ਦੀ ਸਫ਼ਾਈ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਛੱਪੜਾਂ ਵਿੱਚ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ‘ਗੈਂਬੂਸੀਆ’ ਮੱਛੀ ਛੱਡੀ ਜਾਂਦੀ ਹੈ, ਇਸ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget