Patiala News: ਪਟਿਆਲਾ ਜ਼ਿਲ੍ਹੇ ’ਚ ਮੁੜ ਕੋਰੋਨਾ ਧਮਾਕਾ ਹੋਇਆ ਹੈ। ਜ਼ਿਲ੍ਹੇ ਅੰਦਰ 24 ਘੰਟਿਆਂ ਦੌਰਾਨ ਹੀ ਕਰੋਨਾ ਦੇ ਪੰਜ ਨਵੇਂ ਕੇਸ ਸਾਹਮਣੇ ਆਏ ਹਨ। ਮਹਾਮਾਰੀ ਰੋਗ ਰੋਕਥਾਮ ਮਾਹਿਰ ਦਾ ਸੁਮਿਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮਰੀਜ਼ ਸਾਹਮਣੇ ਆਉਣਾ ਹੈ ਤਾਂ ਚਿੰਤਾ ਦਾ ਵਿਸ਼ਾ ਪਰ ਘਬਰਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਇੱਕ ਮਰੀਜ਼ ਢੈਂਠਲ ਪਿੰਡ ਦਾ ਹੈ, ਜਦਕਿ ਬਾਕੀ ਚਾਰ ਮਰੀਜ਼ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਇਨ੍ਹਾਂ ਵਿੱਚੋਂ ਚਾਰ ਮਰੀਜ਼ ਜੇਰੇ ਇਲਾਜ ਹਨ। 


ਡਾਕਟਰ ਸੁਮਿਤ ਸਿੰਘ ਨੇ ਹੋਰ ਦੱਸਿਆ ਕਿ ਰਜਿੰਦਰਾ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਮੌਜੂਦ ਹੈ, ਜਦ ਕਿ ਕਰੋਨਾ ਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਦੇ ਮਰੀਜ਼ਾਂ ਵਿੱਚ ਕਰੋਨਾ, ਡੇਂਗੂ ਤੇ ਚਿਕਣਗੁਣੀਆਂ ਦੇ ਲੱਛਣ ਵੀ ਪਾਏ ਜਾ ਰਹੇ ਹਨ, ਜਿਸ ਕਰਕੇ ਬੁਖਾਰ ਹੋਣ ‘ਤੇ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ