Patiala News: ਪਟਿਆਲਾ ਵਿੱਚ ਫਿਰ ਕੋਰੋਨਾ ਧਮਾਕਾ ਹੋਇਆ ਹੈ। ਜ਼ਿਲ੍ਹੇ ਵਿੱਚ ਇੱਕ ਵਾਰ ਪੰਜਾਬ ਕੋਰੋਨਾ ਮਰੀਜ਼ ਮਿਲੇ ਹਨ। ਇਸ ਮਗਰੋਂ ਸਿਹਤ ਮਹਿਕਮਾ ਅਲਰਟ ਹੋ ਗਿਆ ਹੈ। ਸੂਤਰਾਂ ਮੁਤਾਬਕ ਪਟਿਆਲਾ ਦੇ ਤਿੰਨ ਪਿੰਡਾਂ ਅੰਦਰ ਪੰਜ ਨਵੇਂ ਕੋਰੋਨਾ ਮਰੀਜ਼ ਮਿਲੇ ਹਨ। 



ਹਾਸਲ ਜਾਣਕਾਰੀ ਮੁਤਾਬਕ ਇੱਕ ਪਾਸੇ ਜਿੱਥੇ ਦੇਸ਼ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਕਮੀ ਆ ਰਹੀ ਹੈ, ਉੱਥੇ ਹੀ ਪਟਿਆਲਾ ਦੇ ਭਾਦਸੋਂ ਬਲਾਕ ਦੇ ਤਿੰਨ ਪਿੰਡਾਂ ਵਿੱਚੋਂ ਪੰਜ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦਿਆਂ ਪਟਿਆਲਾ ਦੀ ਸਿਵਲ ਸਰਜਨ ਡਾ. ਦਲਬੀਰ ਕੌਰ ਨੇ ਕਿਹਾ ਕਿ ਬਲਾਕ ਵਿੱਚ ਰੋਜ਼ਾਨਾ ਕੀਤੀ ਜਾ ਰਹੀ ਚੈਕਿੰਗ ਦੌਰਾਨ ਤਿੰਨ ਪਿੰਡਾਂ ਵਿੱਚ ਪੰਜ ਮਰੀਜ਼ ਮਿਲੇ ਹਨ। 



ਉਨ੍ਹਾਂ ਦੱਸਿਆ ਕਿ ਪਿੰਡ ਸਾਧੂ ਹੇੜੀ ਵਿੱਚ ਦੋ, ਥੂਹੀ ਵਿੱਚ ਦੋ ਤੇ ਕੋਟ ਖੁਰਦ ਵਿੱਚ ਇੱਕ ਮਰੀਜ਼ ਕੋਵਿਡ-19 ਦਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ ਖਤਰੇ ਤੋਂ ਬਾਹਰ ਹਨ। ਉਨ੍ਹਾਂ ਅਨੁਸਾਰ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਕੀਤੇ ਜਾਣਗੇ। 


ਡਾ. ਦਲਬੀਰ ਕੌਰ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਵਿੱਚੋਂ ਕਿਸੇ ਵੀ ਮਰੀਜ਼ ਦੀ ਟਰੈਵਲ ਹਿਸਟਰੀ ਨਹੀਂ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼





 




 


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ