ਪੜਚੋਲ ਕਰੋ

DGP ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

DGP PUNJAB - ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। 

ਪਟਿਆਲਾ ਰੇਂਜ ਦੇ ਚਾਰ ਜ਼ਿਲਿ੍ਹਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਦੀ ਮੀਟਿੰਗ ਪਟਿਆਲਾ ਵਿੱਚ ਹੋਈ, ਜਦੋਂ ਕਿ ਰੋਪੜ ਰੇਂਜ ਦੇ ਤਿੰਨ ਜ਼ਿਲਿ੍ਹਆਂ- ਐਸ.ਏ.ਐਸ. ਨਗਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ- ਦੀ ਮੀਟਿੰਗ ਮੁਹਾਲੀ ਵਿੱਚ ਹੋਈ।

ਆਪਣੀ ਪਟਿਆਲਾ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੋਂ ਉਹ ਰਿਆਇਤੀ ਦਰਾਂ ’ਤੇ ਕਰਿਆਨੇ ਦਾ ਸਮਾਨ ਜਾਂ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ ਸਕਦੇ ਹਨ।

ਕੰਟੀਨ ਦਾ ਉਦਘਾਟਨ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ, “ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਇਹ ਫੋਰਸ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਕੇ ਸਾਹਮਣੇ ਆਵੇ।’’

ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਨੇ  ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ।

ਬਾਅਦ ਵਿੱਚ ਡੀਜੀਪੀ ਗੌਰਵ ਯਾਦਵ, ਪਟਿਆਲਾ ਪੁਲਿਸ ਦੁਆਰਾ ਆਯੋਜਿਤ ’ਬੜਾ ਖਾਨਾ’ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ, ਜਿਸ ਵਿੱਚ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀਆਂ ਨਾਲ ਗੱਲਬਾਤ ਕਰਨ ਅਤੇ ਵਿਚਾਰ-ਵਟਾਂਦਰੇ ਦਾ ਮੌਕਾ ਮਿਲਿਆ, ਜਿਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਇੱਕਜੁੱਟ ਹੋਕੇ ਕੰਮ ਕਰਨ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰੋਪੜ ਰੇਂਜ ਦੇ ਉੱਚ ਕਾਰਜਕਾਰੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਜੀ.ਪੀ., ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ, ਆਈ.ਜੀ.ਪੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸੁਰਿੰਦਰ ਲਾਂਬਾ, ਐਸ.ਐਸ.ਪੀ.ਬਰਨਾਲਾ ਸੰਦੀਪ ਮਲਿਕ, ਐਸ.ਐਸ.ਪੀ. ਮਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ, ਐਸ.ਐਸ.ਪੀ.ਐਸਏਐਸ ਨਗਰ ਸੰਦੀਪ ਗਰਗ, ਐਸ.ਐਸ.ਪੀ.  ਰੂਪਨਗਰ ਵਿਵੇਕ ਸ਼ੀਲ ਸੋਨੀ ਅਤੇ ਐਸਐਸਪੀ ਫਤਹਿਗੜ੍ਹ ਸਾਹਿਬ ਡਾ: ਰਵਜੋਤ ਕੌਰ ਗਰੇਵਾਲ ਹਾਜ਼ਰ ਸਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

Embed widget