ਪੰਜਾਬ ਵਿੱਚ ਚੱਲ ਰਹੀਆਂ ਸਕੂਲੀ ਖੇਡਾਂ ਦੌਰਾਨ ਇੱਕ ਗੁਰਸਿੱਖ ਵਿਦਿਆਰਥੀਆਂ ਨਾ ਪੱਖ ਪਾਤ ਦਾ ਵਤੀਰਾ ਦੇਖਣ ਨੂੰ ਮਿਲਿਆ ਹੈ। ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਸਕੇਟਿੰਗ ਮੁਕਾਬਲੇ ਦੌਰਾਨ ਹੈਲਮਟ ਨਾ ਪਾਉਣ ਤੇ ਇੱਕ ਗੁਰਸਿੱਖ ਵਿਦਿਆਰਥੀ ਨੂੰ ਮੁਕਾਬਲੇ ਚੋਂ ਬਾਹਰ ਕਰ ਦਿੱਤਾ ਗਿਆ। 


 ਵਿਦਿਆਰਥੀ ਦੇ ਮਾਤਾ-ਪਿਤਾ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਖੇਡ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਇਨਸਾਫ ਦੀ ਮੰਗ ਕੀਤੀ ਹੈ। ਪਿੰਡ ਬਣਵਾਲਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਿਆਜ਼ਪ੍ਰਤਾਪ ਸਿੰਘ ਪਾਤੜਾਂ ਦੇ ਸਪਾਰਕਿੰਗ ਸਕੂਲ ਵਿੱਚ ਪੜ੍ਹਦਾ ਹੈ। 


ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ 11 ਸਾਲ ਉਮਰ ਵਰਗ ਦੇ ਇੱਕ ਹਜ਼ਾਰ ਮੀਟਰ ਦੇ ਮੁਕਬਾਲੇ ਵਿੱਚ ਇੱਕ ਗੇੜ ਪੂਰਾ ਹੋਣ ਮਗਰੋਂ ਉਸ ਦੇ ਬੇਟੇ ਨੂੰ ਇਹ ਕਹਿ ਕੇ ਬਾਹਰ ਕੱਢ ਦਿੱਤਾ ਗਿਆ ਕਿ ਉਸ ਨੇ ਹੈਲਮਟ ਨਹੀਂ ਪਾਇਆ। 


ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹੋਏ ਕਈ ਗੇੜਾਂ ਵਿੱਚ ਵੀ ਕਈ ਵਿਦਿਆਰਥੀਆਂ ਨੇ ਬਿਨਾਂ ਹੈਲਮਟ ਤੋਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਖੇਡ ਮੁਕਾਬਲਿਆ ਦੇ ਇੰਚਾਰਜ ਪਰਮਜੀਤ ਸਿੰਘ ਸੋਹੀ ਨੇ ਉਸ ਕੋਲ ਸਿਖਲਾਈ ਲੈ ਰਹੇ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਦੇ ਮਕਸਦ ਨਾਲ ਉਸ ਦੇ ਬੱਚੇ ਨਾਲ ਪੱਖਪਾਤ ਕੀਤਾ ਹੈ। 


ਮਾਮਲੇ ਸਬੰਧੀ ਖੇਡਾਂ ਦੇ ਇੰਚਾਰਜ ਪਰਮਜੀਤ ਸਿੰਘ ਸੋਹੀ ਨੇ ਕਿਹਾ ਕਿ ਖੇਡ ਨਿਯਮਾਂ ਮੁਤਾਬਕ ਕਿਸੇ ਗੁਰਸਿੱਖ ਬੱਚੇ ਨੂੰ ਹੈਲਮਟ ਪਹਿਨਣ ਤੋਂ ਛੋਟ ਨਹੀਂ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਉਨ੍ਹਾਂ ਬੱਚੇ ਨੂੰ ਡਿਸਕੁਆਲੀਫਾਈ ਕੀਤਾ ਹੈ। ਖੇਡ ਦਾ ਇਕ ਰਾਊਡ ਪੂਰਾ ਹੋਣ ਤੋਂ ਬਾਅਦ ਬੱਚੇ ਨੂੰ ਬਾਹਰ ਕੱਢੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਟਾਫ਼ ਦੀ ਗ਼ਲਤੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial