ਅਸ਼ਰਫ ਢੁੱਡੀ ਦੀ ਰਿਪੋਰਟ


Patiala news: ਪਟਿਆਲਾ ਦੀ ਟਰੱਕ .ਯੂਨੀਅਨ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਇੱਟਾਂ ਪੱਥਰ ਅਤੇ ਕਿਰਪਾਨਾਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 2 ਵਿਅਕਤੀ ਜ਼ਖਮੀ ਹੋ ਗਏ।


ਇਸ ਸਬੰਧੀ ਐਸਐਚਓ ਕਤਵਾਲੀ ਮੌਕੇ ‘ਤੇ ਪਹੁੰਚੇ ਅਤੇ ਟਰੱਕ ਯੂਨੀਅਨ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਉੱਥੇ ਹੀ ਮੁੱਢਲੀ ਤਫਤੀਸ਼ ਤੋਂ ਪਤਾ ਲੱਗਿਆ ਹੈ ਕਿ ਦੋਹਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਕਰਕੇ ਦੋਹਾਂ ਧਿਰਾਂ ਵਿਚਾਲੇ ਵਿਵਾਦ ਹੋਇਆ।


ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 'ਡੈਸਟੀਨੇਸ਼ਨ ਵੈਡਿੰਗ' 'ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾਣ 'ਤੇ ਪਾਬੰਦੀ


ਇਸ ਵਿਵਾਦ ਵਿੱਚ ਸੰਦੀਪ ਸਿੰਘ ਅਤੇ ਭੋਲਾ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਪਾਰਟੀ ਮੌਕੇ ਦੀ ਤਫਤੀਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਕਾਨੂਨੀ ਕਾਰਵਾਈ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਕਈ ਇਲਾਕਿਆਂ 'ਚ ਤੜਕਸਰ ਪਿਆ ਮੀਂਹ, ਵਧੇਗੀ ਠੰਡ, ਫਸਲਾਂ ਦਾ ਨੁਕਸਾਨ