ਦੀਵਾਨ ਟੋਡਰ ਮੱਲ ਜੀ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ : ਅਮਨ ਅਰੋੜਾ
Fatehgarh Sahib News : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ, ਅਮਨ ਅਰੋੜਾ ਨੇ ਇਤਿਹਾਸ
Fatehgarh Sahib News : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ, ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ ਜੀ ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ।
ਅਰੋੜਾ ਨੇ ਕਿਹਾ ਕਿ ਇਸ ਧਰਤੀ 'ਤੇ ਸਥਿਤ ਇਮਾਰਤਾਂ ਦੀ ਸਾਂਭ ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ।
ਦੀਵਾਨ ਟੋਡਰ ਮੱਲ ਜੀ ਨੂੰ ਇਤਿਹਾਸ ਵਿੱਚ ਵੱਖਰਾ ਸਥਾਨ ਹਾਸਲ ਹੈ ਅਤੇ ਉਨ੍ਹਾਂ ਦੀ ਵਿਰਾਸਤੀ ਹਵੇਲੀ ਸਾਨੂੰ ਅੱਜ ਵੀ ਹੱਕ ਤੇ ਸੱਚ ਲਈ ਲੜ੍ਹਨ ਦੀ ਪ੍ਰੇਰਨਾ ਦਿੰਦੀ ਹੈ। ਫ਼ਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਇਥੇ ਸਥਿਤ ਪੁਰਾਤਨ ਇਮਾਰਤਾਂ ਜਿਵੇਂ ਕਿ ਦੀਵਾਨ ਟੋਡਰ ਮੱਲ ਹਵੇਲੀ, ਆਮ ਖਾਸ ਬਾਗ, ਭਗਤਾ ਸਧਨਾ ਜੀ ਦੀ ਮਸੀਤ ਅਤੇ ਹੋਰ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਨਾਬਾਲਿਗ ਲੜਕੀ ਨਾਲ ਹੋਏ ਰੇਪ ਮਾਮਲੇ 'ਚ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ , ਆਰੋਪੀ ਗ੍ਰਿਫ਼ਤਾਰ
ਇਹ ਵੀ ਪੜ੍ਹੋ : ਓੜੀਸ਼ਾ ਰੇਲ ਹਾਦਸੇ 'ਚ ਸੀਬੀਆਈ ਦੀ ਕਾਰਵਾਈ, 3 ਰੇਲਵੇ ਕਰਮਚਾਰੀ ਗ੍ਰਿਫਤਾਰ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ