Patiala News: ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਹਸਪਤਾਲ 'ਚ ਕੁੱਤਾ ਬੱਚੇ ਦੀ ਗਰਦਨ ਮੂੰਹ 'ਚ ਪਾ ਕੇ ਘੁੰਮਦਾ ਨਜ਼ਰ ਆਇਆ ਹੈ। ਇਸ ਤੋਂ ਬਾਅਦ ਹਸਪਤਾਲ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਬੱਚੇ ਦੇ ਧੜ ਦੀ ਤਲਾਸ਼ ਕਰ ਰਹੀ ਹੈ। ਇਹ ਘਟਨਾ ਵਾਰਡ ਨੰਬਰ 4 ਦੀ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਪਟਿਆਲਾ ਦਾ ਰਾਜਿੰਦਰਾ ਹਸਪਤਾਲ ਕਿਸੇ ਨਾ ਕਿਸੇ ਕੰਮ ਨੂੰ ਲੈਕੇ ਸੁਰਖੀਆਂ ਵਿੱਚ ਰਹਿੰਦਾ ਹੈ, ਜਿੱਥੇ ਥੋੜੇ ਦਿਨ ਪਹਿਲਾਂ ਵੀ ਵਿਅਕਤੀ ਦੇ ਆਪਰੇਸ਼ਨ ਦੌਰਾਨ ਲਾਈਟ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵੀ ਕਾਰਵਾਈ ਕੀਤੀ ਗਈ ਸੀ ਪਰ ਹੁਣ ਸਾਹਮਣੇ ਆਈ ਇਸ ਖ਼ਬਰ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ।