Patiala News: ਅੱਤ ਦੀ ਗਰਮੀ ਕਾਰਨ ਪੁਰਾਣਾ ਰਾਜਪੁਰਾ ਵਿੱਚ ਇੱਕ ਬਿਜਲੀ ਦੇ ਟਰਾਂਸਫਾਰਮ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਟ੍ਰਾਂਸਫਾਰਮ ਦੇ ਹੇਠਾਂ ਖੜ੍ਹੀਆਂ ਤਿੰਨ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਰਾਜਪੁਰਾ ਫਾਇਰ ਬਿਗ੍ਰੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਸ ਮੌਕੇ ਲੀਡਿੰਗ ਫਾਇਰਮੈਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਰਾਜਪੁਰਾ ਫਾਇਰ ਦਫ਼ਤਰ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਇਸ ਮਗਰੋਂ ਫਾਇਰ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਦੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਤਾਂ ਉਸ ਤੋਂ ਪਹਿਲਾਂ ਹੀ ਟਰਾਂਸਫਾਰਮ ਦੇ ਹੇਠਾਂ ਖੜ੍ਹੀਆਂ ਤਿੰਨ ਗੱਡੀਆਂ ਸੜ ਕੇ ਸੁਆਹ ਹੋ ਗਈਆ ਸੀ।
ਲੀਡਿੰਗ ਫਾਇਰਮੈਨ ਪਰਵਿੰਦਰ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਗਰਮੀ ਕਾਰਨ ਬਿਜਲੀ ਦੇ ਟਰਾਂਸਫਾਰਮਰ ਵਿੱਚ ਅੱਗ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਕਰਕੇ ਬਿਜਲੀ ਦੇ ਟਰਾਂਸਫਾਰਮ ਦੇ ਕੋਲ ਕੋਈ ਵੀ ਵਾਹਨ ਨਾ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਇੱਕ ਗੱਡੀ ਜੋ ਕਾਫੀ ਲੰਮੇ ਸਮੇਂ ਤੋਂ ਹੀ ਇੱਥੇ ਖੜ੍ਹੀ ਸੀ ਤੇ ਨਾਲ ਦੋ ਹੋਰ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ