ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਿਰ 'ਚ ਡਰੈੱਸ ਕੋਡ ਲਾਗੂ, ਇਹ ਕੱਪੜੇ ਪਾ ਕੇ ਆਏ ਤਾਂ ਨਹੀਂ ਮਿਲੇਗੀ ਐਂਟਰੀ
ਹਿੰਦੂ ਤਖ਼ਤ ਅਧੀਨ ਆਉਂਦੇ ਪੰਜਾਬ ਦੇ ਹੋਰ ਵੱਡੇ ਮੰਦਰਾਂ ਵਿੱਚ ਵੀ ਡਰੈੱਸ ਕੋਡ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨਾ ਮੰਦਰ ਦੇ ਸੁਰੱਖਿਆ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਇਲਾਵਾ ਹਿੰਦੂ ਤਖ਼ਤ ਅਤੇ ਹਿੰਦੂ ਸੁਰੱਖਿਆ ਕਮੇਟੀ ਦੇ ਵਲੰਟੀਅਰ ਵੀ ਤਿੱਖੀ ਨਜ਼ਰ ਰੱਖਣਗੇ।
Patiala News: ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਡਰੈੱਸ ਕੋਡ ਲਾਗੂ ਹੋ ਗਿਆ ਹੈ। ਬਰਮੂਡਾ, ਹਾਫ ਪੈਂਟ, ਮਿੰਨੀ ਸਕਰਟ, ਫਰੌਕ, ਫਟੇ ਜੀਨਸ ਅਤੇ ਨਾਈਟ ਸੂਟ ਆਦਿ ਪਹਿਨਣ ਵਾਲੇ ਸ਼ਰਧਾਲੂਆਂ ਦੇ ਹੁਣ ਮੰਦਰ 'ਚ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਿੰਦੂ ਤਖ਼ਤ ਦੇ ਸੀਨੀਅਰ ਪ੍ਰਚਾਰਕ ਅਤੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਕੌਮੀ ਪ੍ਰਧਾਨ ਰਾਜੇਸ਼ ਕੇਹਰ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਜਾਣਕਾਰੀ ਲਈ ਮੰਦਰ ਪਰਿਸਰ ਵਿੱਚ ਸੂਚਨਾ ਬੋਰਡ ਲਗਾਏ ਗਏ ਹਨ। ਸ਼ਨੀਵਾਰ ਤੋਂ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
ਧਾਰਮਿਕ ਭਾਵਨਾਵਾਂ ਨਾਲ ਕੀਤਾ ਗਿਆ ਖਿਲਵਾੜ ਨਹੀਂ ਹੋਵੇਗਾ ਬਰਦਾਸ਼ਤ
ਜ਼ਿਕਰਯੋਗ ਹੈ ਕਿ ਉੱਤਰਾਖੰਡ ਦੇ ਸੰਤ ਸਮਾਜ ਨੇ ਵੀ ਕੁਝ ਸਮਾਂ ਪਹਿਲਾਂ ਉੱਥੋਂ ਦੇ ਪ੍ਰਸਿੱਧ ਮੰਦਰਾਂ 'ਚ ਡਰੈੱਸ ਕੋਡ ਲਾਗੂ ਕੀਤਾ ਸੀ। ਇਸੇ ਤਰਜ਼ 'ਤੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ 'ਚ ਵੀ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਰਾਜੇਸ਼ ਕੇਹਰ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਕਈ ਸ਼ਰਧਾਲੂ ਛੋਟੇ ਕੱਪੜੇ ਪਾ ਕੇ ਆਉਂਦੇ ਹਨ। ਇਸ ਨਾਲ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੁੰਦਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੂਜੇ ਮੰਦਿਰਾਂ ਵਿੱਚ ਵੀ ਕੀਤਾ ਜਾਵੇਗਾ ਲਾਗੂ
ਰਾਜੇਸ਼ ਕੇਹਰ ਨੇ ਕਿਹਾ ਕਿ ਹਿੰਦੂ ਤਖ਼ਤ ਅਧੀਨ ਆਉਂਦੇ ਪੰਜਾਬ ਦੇ ਹੋਰ ਵੱਡੇ ਮੰਦਰਾਂ ਵਿੱਚ ਵੀ ਡਰੈੱਸ ਕੋਡ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨਾ ਮੰਦਰ ਦੇ ਸੁਰੱਖਿਆ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਇਲਾਵਾ ਹਿੰਦੂ ਤਖ਼ਤ ਅਤੇ ਹਿੰਦੂ ਸੁਰੱਖਿਆ ਕਮੇਟੀ ਦੇ ਵਲੰਟੀਅਰ ਵੀ ਤਿੱਖੀ ਨਜ਼ਰ ਰੱਖਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।