ਪੜਚੋਲ ਕਰੋ

Drug Smuggling Case: ਬਿਕਰਮ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ, ਹੁਣ ਪੁੱਛਗਿੱਛ ਲਈ SIT ਨੇ ਜਾਰੀ ਕੀਤੀ ਨਵੀਂ ਤਰੀਕ 

Drug Smuggling Case: ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਤੱਥਾਂ 'ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ

Drug Smuggling Case: ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਗਰ ਈਡੀ ਤੇ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਮਗਰ ਪੁਲਿਸ ਲੱਗੀ ਹੋਈ ਹੈ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਵਿੱਚ 17 ਫਰਵਰੀ ਲਈ ਤਲਬ ਕੀਤਾ ਗਿਆ ਹੈ। ਤਾਂ ਹੁਣ ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।

 ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਬਿਕਰਮ ਸਿੰਘ ਮਜੀਠੀਆ  ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ।

ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਤੱਥਾਂ 'ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ ਨਾ ਹੋਵੇ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। 

ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਸਮੇਂ 'ਚ ਇਸ ਮਾਮਲੇ ਨਾਲ ਸਬੰਧਤ ਜੇਲਾਂ 'ਚ ਬੰਦ ਲੋਕਾਂ ਤੋਂ ਪੁੱਛਗਿੱਛ ਹੋ ਸਕਦੀ ਹੈ। ਹਾਲਾਂਕਿ ਕਈ ਲੋਕ ਪਹਿਲਾਂ ਹੀ ਐਸਆਈਟੀ ਕੋਲ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।

ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 20 ਦਸੰਬਰ 2021 ਨੂੰ ਦਰਜ ਕੀਤਾ ਸੀ। ਮਜੀਠੀਆ ਨੇ ਇਸ ਮਾਮਲੇ ਵਿੱਚ ਲੰਬੀ ਕਾਨੂੰਨੀ ਲੜਾਈ ਲੜੀ ਸੀ। ਫਿਰ ਅਦਾਲਤ ਨੇ ਉਸ ਦੀ ਗ੍ਰਿਫਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਸੀ।

5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ 'ਤੇ ਲਗਾਇਆ ਗਿਆ ਇੱਕ ਵਿਲੱਖਣ ਐਨਡੀਪੀਐਸ ਕੇਸ ਹੈ, ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Embed widget