(Source: ECI/ABP News)
Patiala News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਹੋਏਗਾ ਸਫਾਇਆ, ਜ਼ੀਰੋ ਟਾਲਰੈਂਸ ਨੀਤੀ ਤਹਿਤ ਐਕਸ਼ਨ ਮੋਡ 'ਚ ਪੁਲਿਸ
Patiala News: ਪੁਲਿਸ ਨੇ ਹੁਣ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਦੀ ਰਣਨੀਤੀ ਬਣਾ ਲਈ ਹੈ। ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਜ਼ੀਰੋ ਟਾਲਰੈਂਸ ਨੀਤੀ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
![Patiala News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਹੋਏਗਾ ਸਫਾਇਆ, ਜ਼ੀਰੋ ਟਾਲਰੈਂਸ ਨੀਤੀ ਤਹਿਤ ਐਕਸ਼ਨ ਮੋਡ 'ਚ ਪੁਲਿਸ Drug traffickers and gangsters will be wiped out, police in action mode under zero tolerance policy know details Patiala News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਹੋਏਗਾ ਸਫਾਇਆ, ਜ਼ੀਰੋ ਟਾਲਰੈਂਸ ਨੀਤੀ ਤਹਿਤ ਐਕਸ਼ਨ ਮੋਡ 'ਚ ਪੁਲਿਸ](https://feeds.abplive.com/onecms/images/uploaded-images/2024/01/07/5adcc9448e3eaa8c63a9a7e0fd850bb61704599392233497_original.jpg?impolicy=abp_cdn&imwidth=1200&height=675)
Patiala News: ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਸ਼ਾਮਤ ਆ ਗਈ ਹੈ। ਪੰਜਾਬ ਪੁਲਿਸ ਜ਼ੀਰੋ ਟਾਲਰੈਂਸ ਨੀਤੀ ਤਹਿਤ ਐਕਸ਼ਨ ਮੋਡ ਵਿੱਚ ਹੈ। ਪਿਛਲੇ ਦਿਨੀਂ ਕਈ ਗੈਂਗਸਟਰਾਂ ਦੇ ਐਨਕਾਉਂਟਰ ਵੀ ਇਸ ਨੀਤੀ ਦਾ ਹੀ ਹਿੱਸਾ ਹਨ। ਪੁਲਿਸ ਨੇ ਹੁਣ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫਾਇਆ ਕਰਨ ਦੀ ਰਣਨੀਤੀ ਬਣਾ ਲਈ ਹੈ। ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਜ਼ੀਰੋ ਟਾਲਰੈਂਸ ਨੀਤੀ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦਰਅਸਲ ਚਾਰ ਜ਼ਿਲ੍ਹਿਆਂ ’ਤੇ ਆਧਾਰਤ ਪਟਿਆਲਾ ਰੇਂਜ ਦੇ ਨਵੇਂ ਤਾਇਨਾਤ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਇੱਥੇ ਐਸਐਸਪੀ ਵਰੁਣ ਸ਼ਰਮਾ ਤੇ ਹੋਰ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ, ਖਾਸ ਕਰਕੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਐਸਐਸਪੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲੀਸ ਦੀ ਸਮੁੱਚੀ ਕਾਰਗੁਜ਼ਾਰੀ ਤੇ ਅਮਨ ਕਾਨੂੰਨ ਦੀ ਸਥਿਤੀ ਬਾਬਤ ਜਾਣਕਾਰੀ ਦਿੱਤੀ। ਡੀਆਈਜੀ ਹਰਚਰਨ ਭੁੱਲਰ ਨੇ ਪਟਿਆਲਾ ਰੇਂਜ ’ਚ ਆਪਣੀ ਤਾਇਨਾਤੀ ਮਗਰੋਂ ਸਮੂਹ ਐਸਪੀਜ਼, ਡੀਐਸਪੀਜ਼, ਸਪੈਸ਼ਲ ਯੂਨਿਟਾਂ ਤੇ ਥਾਣਿਆਂ ਦੇ ਮੁਖੀਆਂ ਨਾਲ ਕੀਤੀ ਆਪਣੀ ਇਸ ਪਲੇਠੀ ਬੈਠਕ ਮੌਕੇ ਹਦਾਇਤ ਕੀਤੀ ਕਿ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇ।
ਇਸ ਮੌਕੇ ਪਟਿਆਲਾ ਦੇ ਐਸਪੀ ਸਿਟੀ ਸਫਰਾਜ ਆਲਮ ਆਈਪੀਐਸ ਤੇ ਐਸਪੀ ਡੀ ਹਰਬੀਰ ਅਟਵਾਲ਼,ਅਸਪੀ ਓਪਰੇਸਨ ਸੌਰਵ ਜਿੰਦਲ ਸਮੇਤ ਹੋਰ ਐਸਪੀ ਤੇ ਡੀਐਸਪਜੀ ਸਮੇਤ ਥਾਣਾ ਮੁਖੀ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Horoscope Today 07 January: ਸਿੰਘ , ਤੁਲਾ, ਧਨੁ ਰਾਸ਼ੀ ਵਾਲਿਆਂ ਦੇ ਰਿਸ਼ਤਿਆਂ ਵਿੱਚ ਆਵੇਗੀ ਤਾਜ਼ਗੀ, ਜਾਣੋ ਅੱਜ ਦਾ ਰਾਸ਼ੀਫਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)