Fatehgarh Sahib News: ਸਕੂਲੀ ਬੱਚਿਆਂ ਨੂੰ ਸੁਰੱਖਿਅਤ ਸਫਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੱਲੋ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਰਹਿੰਦ ਦੇ ਭੈਰੋਂਪੁਰ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਤੇ ਤਿੰਨ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।


 ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦਿੰਦਿਆਂ ਕਿਹਾ ਕਿ ਸੜਕ ਸੁਰੱਖਿਆ ਅੱਜ ਦਾ ਸਭ ਤੋਂ ਅਹਿਮ ਵਿਸ਼ਾ ਹੈ ਕਿਉਂਕਿ ਸੜਕ ਦੁਰਘਟਨਾਵਾਂ ਵਿੱਚ ਹੁੰਦੀਆਂ ਮੌਤਾਂ ਵਿੱਚ ਵਾਧਾ ਇੱਕ ਅਫਸੋਸਨਾਕ ਮੁੱਦਾ ਹੈ। ਉਨ੍ਰਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮਾਪਿਆਂ ਲਈ ਜਰੂਰੀ ਹੈ ਕਿ ਉਹ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ ਉਨ੍ਹਾਂ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਦੀ ਪਾਲਣਾ ਯਕੀਨੀ ਬਣੀ ਹੋਵੇ।


 ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਦੌਰਾਨ ਇਹ ਵੇਖਣ ਵਿੱਚ ਆਇਆ ਹੈ ਕਿ ਸਕੂਲ ਪ੍ਰਬੰਧਨ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਜਿਸ ਕਾਰਨ ਬੱਸਾਂ ਦੀ ਚਲਾਨ ਕਰਨੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਜਿਹੜੀਆਂ ਬੱਸਾਂ ਵਿੱਚ ਲੜਕੀਆਂ ਸਫਰ ਕਰ ਰਹੀਆਂ ਹੋਣ ਉਨ੍ਹਾਂ ਬੱਸਾਂ ਵਿੱਚ ਲੇਡੀ ਅਟੈਂਡੈਂਟ ਹੋਣਾ ਜਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਸਕੂਲਾਂ ਵਿੱਚ ਲੈ ਜਾਣ ਵਾਲੇ ਆਟੋ ਚਾਲਕਾਂ ਨੁੰ ਹਦਾਇਤ ਕੀਤੀ ਕਿ ਆਟੋ ਵਿੱਚ 6 ਤੋਂ ਵੱਧ ਬੱਚੇ ਨਾ ਬਿਠਾਏ ਜਾਣ। 


 ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾ ਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ।ਇਸ ਮੌਕੇਏ.ਐਸ.ਆਈ ਟ੍ਰੈਫਿਕ ਪੁਲਿਸ ਇੰਚਾਰਜ ਕਪਿਲ ਸ਼ਰਮਾ,ਅਨਿਲ ਕੁਮਾਰ ਕਾਊਂਸਲਰ ਅਤੇ ਹਰਿੰਦਰ ਸਿੰਘਅਕਾਊਂਟੈਂਟ ਅਤੇ ਹੋਰ ਕਮੇਟੀ ਮੈਂਬਰ ਹਾਜਰ ਸਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial