ਪੜਚੋਲ ਕਰੋ

Patiala News: ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ, ਭਗਵੰਤ ਮਾਨ ਨੇ ਕੀਤਾ ਦਾਅਵਾ

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਮੇਰਾ ਪਟਿਆਲਾ ਨਾਲ ਬਹੁਤ ਪੁਰਾਣਾ ਸਬੰਧ ਹੈ। 1997 ਤੋਂ 2003 ਤੱਕ ਮੈਂ ਪਟਿਆਲਾ ਹੀ ਰਹਿੰਦਾ ਸੀ। ਮੈਂ ਇੱਥੋਂ ਦੇ ਕੋਨੇ-ਕੋਨੇ ਤੋਂ ਜਾਣੂ ਹਾਂ। ਮੇਰਾ ਪਿੰਡ ਵੀ ਇੱਥੋਂ ਦੂਰ ਨਹੀਂ ਹੈ। 

Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਮੇਰਾ ਪਟਿਆਲਾ ਨਾਲ ਬਹੁਤ ਪੁਰਾਣਾ ਸਬੰਧ ਹੈ। 1997 ਤੋਂ 2003 ਤੱਕ ਮੈਂ ਪਟਿਆਲਾ ਹੀ ਰਹਿੰਦਾ ਸੀ। ਮੈਂ ਇੱਥੋਂ ਦੇ ਕੋਨੇ-ਕੋਨੇ ਤੋਂ ਜਾਣੂ ਹਾਂ। ਮੇਰਾ ਪਿੰਡ ਵੀ ਇੱਥੋਂ ਦੂਰ ਨਹੀਂ ਹੈ। 

ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਵੀ ਤੁਸੀਂ ਸਾਨੂੰ ਇਤਿਹਾਸਕ ਸਮਰਥਨ ਦਿੱਤਾ ਸੀ। ਆਮ ਆਦਮੀ ਪਾਰਟੀ ਨੂੰ ਪਟਿਆਲਾ ਦੀਆਂ ਸਾਰੀਆਂ 9 ਸੀਟਾਂ 'ਤੇ ਜਿਤਾਇਆ ਤੇ ਭਾਰੀ ਬਹੁਮਤ ਨਾਲ ਸਾਡੀ ਸਰਕਾਰ ਬਣਾਈ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਤੁਸੀਂ ਆਮ ਆਦਮੀ ਪਾਰਟੀ ਦਾ ਇਸੇ ਤਰ੍ਹਾਂ ਸਮਰਥਨ ਕਰੋਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਟਿਆਲਾ ਦੀ ਪੁਰਾਣੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ। ਪਟਿਆਲਾ ਵੈਸੇ ਵੀ ਪੰਜਾਬ ਦਾ ਮਸ਼ਹੂਰ ਸ਼ਹਿਰ ਹੈ। ਅਸੀਂ ਇਸ ਦਾ ਨਾਂ ਹੋਰ ਉੱਚਾ ਕਰਾਂਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਸੀਂ 15 ਜਨਵਰੀ ਦੇ ਆਸਪਾਸ ਕਿਲ੍ਹਾ ਮੁਬਾਰਕ ਵਿੱਚ ਇੱਕ ਹੋਟਲ ਦਾ ਉਦਘਾਟਨ ਕਰਨ ਜਾ ਰਹੇ ਹਾਂ। ਇਸ ਦਾ ਨਾਂ 'ਰਣਵਾਸ' ਹੈ। ਇਹ ਭਾਰਤ ਦਾ ਪਹਿਲਾ ਬੁਟੀਕ ਹੋਟਲ ਹੋਵੇਗਾ। ਇਸ ਨਾਲ ਪਟਿਆਲਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੋਵੇਗਾ। ਦੇਸ਼ ਦੇ ਵੱਡੇ ਲੋਕ ਵਿਆਹਾਂ ਜਾਂ ਹੋਰ ਸਮਾਗਮਾਂ ਲਈ ਰਾਜਸਥਾਨ ਦੇ ਜੈਪੁਰ ਅਤੇ ਉਦੇਪੁਰ ਵਰਗੇ ਸ਼ਹਿਰਾਂ ਵਿੱਚ ਜਾਂਦੇ ਹਨ। ਹੁਣ ਪਟਿਆਲੇ ਵੀ ਆਉਣਗੇ।

ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਨਾਲ ਨਹੀਂ ਖੜ੍ਹਿਆ। ਉਹ ਮੁਗ਼ਲਾਂ ਦੇ ਸਮੇਂ ਮੁਗ਼ਲਾਂ ਦੇ ਨਾਲ ਸਨ।  ਅੰਗਰੇਜ਼ਾਂ ਦੇ ਰਾਜ ਦੌਰਾਨ ਅੰਗਰੇਜ਼ਾਂ ਨਾਲ।  ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਕੈਪਟਨ ਉਸ ਦੇ ਨਾਲ ਸਨ। ਅਕਾਲੀ ਦਲ ਦੀ ਸਰਕਾਰ ਵਿੱਚ ਵੀ ਰਹੇ। ਇਸ ਸਮੇਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਤਾਂ ਉਸ ਦੇ ਨਾਲ ਹਨ। ਇਸ ਲਈ ਉਨ੍ਹਾਂ ਦਾ ਅਜਿਹਾ ਹਾਲ ਹੋ ਗਿਆ ਹੈ।  ਹੁਣ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦੀ ਪ੍ਰਸੰਗਿਕਤਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਕੈਪਟਨ ਪਰਿਵਾਰ ਇੰਨਕਲਾਬ ਜ਼ਿੰਦਾਬਾਦ ਦੇ ਨਾਅਰੇ ਦਾ ਵਿਰੋਧੀ ਸੀ। ਜਦੋਂ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਸਨ ਤਾਂ ਇੱਥੋਂ ਦੇ ਸ਼ਾਹੀ ਪਰਿਵਾਰ ਨੇ ਅੰਗਰੇਜ਼ਾਂ ਨੂੰ ਕਿਹਾ ਸੀ ਕਿ ਇਹ 10 ਪਾਗਲ ਬੱਚੇ ਹਨ। ਇਨ੍ਹਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ। ਇਹ ਲੋਕ ਭਗਤ ਸਿੰਘ ਵਰਗੇ ਲੋਕਾਂ ਨੂੰ ਵਿਗੜੇ ਹੋਏ ਬੱਚੇ ਕਹਿੰਦੇ ਸਨ।

ਮਾਨ ਨੇ ਪਟਿਆਲਾ ਵਾਸੀਆਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ।  ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦਾ ਪ੍ਰਤੀਕ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget