(Source: ECI/ABP News/ABP Majha)
Punjab News: ਪੰਜਾਬ 'ਚ ਬਿਜਲੀ ਚੱਲੇਗੀ ਰੱਬ ਆਸਰੇ, ਬਿਜਲੀ ਮੁਲਾਜ਼ਮਾਂ ਵੱਲੋਂ ਤਿੰਨ ਦਿਨ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ
Patiala News: ਲਓ ਜੀ ਪੂਰੇ ਪੰਜਾਬ 'ਚ ਬਿਜਲੀ ਚੱਲੇਗੀ ਰੱਬ ਆਸਰੇ। ਤਿੰਨ ਦਿਨ ਬਿਜਲੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਇਹ ਤਿੰਨ ਪੰਜਾਬ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Punjab News: ਅੱਜ ਪਟਿਆਲਾ ਵਿਖੇ ਪੀਐਸਈਬੀ ਇਮਪਲੋਈਜ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੁਆਰਾ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 ਸਤੰਬਰ, 11 ਸਤੰਬਰ ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣਗੇ। ਕਿਉਂਕਿ ਸਰਕਾਰ ਦੇ ਦੁਆਰਾ ਉਨ੍ਹਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
ਇਹ ਵਾਲੇ ਦਿਨ ਬਿਜਲੀ ਵਿਭਾਗ ਦੇ ਸਾਰੇ ਮੁਲਾਜ਼ਮਾਂ ਰਹਿਣਗੇ ਛੁੱਟੀ 'ਤੇ
ਸਰਕਾਰ ਦੇ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਪਾਸਾ ਵੱਟਣ ਦੇ ਚਲਦੇ 21 ਤਰੀਕ ਤੋਂ ਬਿਜਲੀ ਵਿਭਾਗ ਦੇ ਸਾਰੇ ਮੁਲਾਜ਼ਮਾਂ ਦੇ ਦੁਆਰਾ ਸਿਰਫ ਆਪਣੀ ਬਣਦੀ ਅੱਠ ਘੰਟੇ ਡਿਊਟੀ ਹੀ ਦਿੱਤੀ ਜਾ ਰਹੀ ਸੀ ਤੇ ਹੁਣ ਮੈਨੇਜਮੈਂਟ ਦੇ ਦੁਆਰਾ ਉਨਾਂ ਦੇ ਉੱਪਰ ਐਸਮਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਸਾਡੇ ਮੁਲਾਜ਼ਮ ਕਾਫੀ ਪਰੇਸ਼ਾਨ ਹਨ ਅਤੇ ਅਸੀਂ ਸਾਰੇ ਮੁਲਾਜ਼ਮ ਇਕ ਤਰੀਕ ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਅੰਮ੍ਰਿਤਸਰ ਵਿਖੇ ਘਰਾਓ ਵੀ ਕਰਾਂਗੇ। ਜਿਸ ਕਰਕੇ 10, 11 ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਵੀ ਜਾਵਾਂਗੇ 10 11 ਅਤੇ 12 ਤਰੀਕ ਨੂੰ ਪੂਰਾ ਬਿਜਲੀ ਤੰਤਰ ਰੱਬ ਆਸਰੇ ਹੀ ਚੱਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।