(Source: ECI/ABP News/ABP Majha)
ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡਾਂ ਲਈ ਉਤਸ਼ਾਹ ਪੈਦਾ ਹੋਇਆ- ਮੀਤ ਹੇਅਰ
ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਅਤੇ ਉਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਜੋ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕੀਤੀਆ ਗਈਆਂ ਹਨ
ਪਟਿਆਲਾ: ਪੰਜਾਬ ਦੇ ਖੇਡਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫ਼ਤਰ ਪੁੱਜਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੁਨਿਹਰੀ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆ।
ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਿਹਨਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਵੱਡੀਆਂ ਜਿਮੇਂਵਾਰੀਆ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਟੀਮ ਵਿੱਚ ਸ਼ਾਮਿਲ ਕੀਤਾ ਜਾ ਸਕੇ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਜੱਸੀ ਸੋਹੀਆਂ ਵਾਲਾ ਨੂੰ ਚੇਅਰਮੈਨ ਦੀ ਜਿਮੇਂਵਾਰੀ ਸੌਂਪੀ ਗਈ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਅਤੇ ਉਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਜੋ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕੀਤੀਆ ਗਈਆਂ ਹਨ ਉਸ ਰਾਹੀਂ ਨੌਜਵਾਨ ਵਰਗ ਵਿੱਚ ਖੇਡਾਂ ਲਈ ਉਤਸ਼ਾਹ ਪੈਦਾ ਹੋਇਆ ਹੈ ਅਤੇ ਇਨਾਂ ਖੇਡਾਂ ਵਿੱਚ ਲੱਖਾਂ ਹੀ ਬੱਚਿਆ ਨੇ ਭਾਗ ਲੈ ਕੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੰਬਰ ਮਹੀਨਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਜਿਸ ਰਾਹੀ ਮਹੀਨਾ ਭਰ ਵੱਖ-2 ਸ਼ਹਿਰਾਂ ਵਿੱਚ ਪੰਜਾਬੀ ਮਾਂ ਬੋਲੀ 'ਤੇ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਜ਼ਿਲ੍ਹਾ ਉੱਪ ਅਰਥ ਤੇ ਅੰਕੜਾ ਸਲਾਹਕਾਰ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵਲੋਂ ਮੰਤਰੀ ਮੀਤ ਹੇਅਰ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: Punjabi Language: ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਬੋਲੀ ਬਾਰੇ ਛੇਤੀ ਕਰਨਗੇ ਵੱਡਾ ਐਲਾਨ-ਮੀਤ ਹੇਅਰ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।