Farmer Protest: ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਮਾਣਾ ਪਹੁੰਚਦੇ ਹੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਜਿਸ ਮਗਰੋਂ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਹਾਈਵੇਅ ’ਤੇ ਧਰਨਾ ਦਿੱਤਾ। ਕਿਸਾਨ ਯੂਨੀਅਨ ਮੰਗ ਕਰਦੀ ਹੈ ਕਿ ਨਜ਼ਰਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਰਨੀਤ ਕੌਰ ਦਾ ਪਾਤੜਾਂ ਅਤੇ ਬਨੂੜ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤਾ ਗਿਆ ਸੀ। ਕਿਸਾਨਾਂ ਨੇ ਸਪੱਸ਼ਟ ਕਿਹਾ ਸੀ ਕਿ ਪੰਜਾਬ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਾਰਨ ਪਰਨੀਤ ਕੌਰ ਖ਼ਿਲਾਫ਼ ਵਾਰ-ਵਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਨੇ ਸੜਕ ਜਾਮ ਕਰਕੇ ਪ੍ਰਨੀਤ ਕੌਰ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਚੋਣ ਪ੍ਰਚਾਰ ਕਰਨ ਤੋਂ ਰੋਕ ਦਿੱਤਾ ਗਿਆ।


ਹਾਲਾਂਕਿ ਪਰਨੀਤ ਕੌਰ ਨੇ ਕਿਸਾਨਾਂ ਦੇ ਇਸ ਧਰਨੇ ਨੂੰ ਆਪਣਾ ਹੱਕ ਦੱਸਿਆ ਸੀ। ਹਾਲ ਹੀ ਵਿੱਚ ਪਰਨੀਤ ਕੌਰ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਜੇ ਕਿਸਾਨ ਆ ਕੇ ਆਪਣੇ ਵਿਚਾਰ ਪੇਸ਼ ਕਰਨ ਤਾਂ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਮਿਲ ਜਾਵੇਗਾ ਪਰ ਇਸ ਤੋਂ ਬਾਅਦ ਜਿਵੇਂ ਹੀ ਪਰਨੀਤ ਕੌਰ ਚੋਣ ਪ੍ਰਚਾਰ ਲਈ ਸਮਾਣਾ ਪਹੁੰਚੀ ਤਾਂ ਉਨ੍ਹਾਂ ਨੇ ਕਿਸਾਨਾਂ ਦਾ ਉਹੀ ਰਵੱਈਆ ਦੇਖਿਆ ਜੋ ਪਾਤੜਾਂ ਅਤੇ ਬਨੂੜ ਵਿੱਚ ਦੇਖਣ ਨੂੰ ਮਿਲਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ