ਪੜਚੋਲ ਕਰੋ

Farmer Protest: ਸੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਸਵਾਲ, ਸੀਐਮ ਮਾਨ ਨੂੰ ਵੀ ਘੇਰਿਆ

Farmer Protest: ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਨੂੰ ਨਿਕਲਾਗੇ। ਕੇਂਦਰ ਸਰਕਾਰ ਸਾਡੀਆਂ ਮੰਗਾ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਨੂੰ ਹਰ ਹਾਲਤ ਵਿੱਚ ਜਾਣਾ ਹੈ।

Farmer Protest: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ। ਤਾਂ ਹੁਣ ਮੁੜ ਸ਼ੰਭੂ ਸਰਹੱਦ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫੰਰਸ ਕੀਤੀ ਹੈ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ  21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਨੂੰ ਨਿਕਲਾਗੇ। ਕੇਂਦਰ ਸਰਕਾਰ ਸਾਡੀਆਂ ਮੰਗਾ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਨੂੰ ਹਰ ਹਾਲਤ ਵਿੱਚ ਜਾਣਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ 4 ਫਸਲਾਂ 'ਤੇ ਨਹੀਂ 23 ਫਸਲਾਂ 'ਤੇ MSP ਚਾਹੀਦੀ ਹੈ  ਅਤੇ MSP ਖਰੀਦ ਗਰੰਟੀ ਕਾਨੂੰਨ ਵੀ ਕੇਂਦਰ ਸਰਕਾਰ ਲੈ ਕੇ ਆਵੇ। ਪੰਧੇਰ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚਾਹੇ ਤਾਂ ਉਹ ਇੱਕ ਦਿਨ ਲਈ ਵਿਸ਼ੇਸ਼ ਸੈਸ਼ਨ ਬੁਲਾ ਕੇ ਲੋਕ ਸਭਾ ਤੇ ਰਾਜ ਸਭਾ ਵਿੱਚ MSP ਖਰੀਦ ਗਰੰਟੀ ਬਿੱਲ ਪਾਸ ਕਰਵਾ ਸਕਦੀ ਹੈ। ਪਰ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। 

ਪੰਧੇਰ ਨੇ ਅੱਗੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਸੀ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਦੇਸ਼ ਦੀਆਂ ਬਾਕੀ ਵਿਰੋਧੀ ਪਾਰਟੀਆਂ ਵੀ ਇਹ ਸਪੱਸ਼ਟ ਕਰਨ ਕਿ ਉਹਨਾਂ ਦੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀ ਰਾਏ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਸਾਡੇ ਧਰਨੇ ਨੂੰ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਤਾਂ ਨਹੀਂ ਚਾਹੀਦਾ ਪਰ ਇਹ ਜ਼ਰੂਰ ਸਪੱਸ਼ਟੀਕਰਨ ਚਾਹੀਦਾ ਹੈ ਕਿ ਬਾਕੀ ਵਿਰੋਧੀ ਪਾਰਟੀਆਂ ਕਿਸਾਨਾਂ ਦੀਆਂ ਮੰਗਾਂ ਨੁੰ ਕਿਵੇਂ ਦੇਖਦੀਆਂ ਹਨ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲਿਸ ਸਾਡੀ ਹਦੂਦ ਅੰਦਰ ਆ ਕੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ, ਪੰਜਾਬ ਸਰਕਾਰ ਇਸ 'ਤੇ ਆਪਣਾ ਵਿਰੋਧ ਦਰਜ ਕਰਵਾਏ। ਇਸ ਤੋਂ ਇਲਾਵਾ ਪੰਜਾਬ ਦੇ 7 ਜਿਲ੍ਹਿਆਂ ਵਿੱਚ ਇੰਟਰਨੈੱਟ 'ਤੇ ਪਾਬੰਦੀ ਲਗਾਈ ਗਈ ਹੈ ਜੇ ਕੇਂਦਰ ਸਰਕਾਰ ਨੇ ਲਗਾਈ ਹੈ ਤਾਂ ਪੰਜਾਬ ਸਰਕਾਰ ਕੀ ਕਰ ਰਹੀ ਹੈ। ਇਸ ਬਾਰੇ ਵੀ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਸਪੱਸ਼ਟ ਕਰਨ। 

ਬੀਤੇ ਦਿਨ ਵੀ ਸੋਮਵਾਰ ਰਾਤ ਨੌ ਵਜੇ ਦੇ ਕਰੀਬ ਸ਼ੰਭੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੱਲੇਵਾਲ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਨੀਅਤ ਸਹੀ ਨਹੀਂ ਹੈ। ਉਹ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੈ। 

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਮੰਗਾਂ ਰੱਖੀਆਂ ਸਨ ਤੇ ਤਜਵੀਜ਼ ਕੇਂਦਰ ਨੇ ਦਿੱਤੀ ਸੀ। ਸਾਨੂੰ ਸਰਕਾਰ ਦੀ ਤਜਵੀਜ਼ ਮਨਜ਼ੂਰ ਨਹੀਂ ਤੇ ਅਸੀਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ ਤੇ ਹੁਣ ਕੇਂਦਰ ਸਰਕਾਰ ਨੇ ਫ਼ੈਸਲਾ ਕਰਨਾ ਹੈ ਕਿ ਉਹ ਕੀ ਚਾਹੁੰਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Embed widget