ਕਿਸਾਨਾਂ ਨੇ ਖੋਲ੍ਹਿਆ ਮੋਰਚਾ, 18 ਅਪ੍ਰੈਲ ਨੂੰ ਰੋਕਾਂਗੇ ਟਰੇਨਾਂ, ਕਣਕ ਤੇ ਲਗਾਏ ਵੈਲਿਊ ਕਟ ਦਾ ਵਿਰੋਧ
ਕਿਸਾਨਾਂ ਨੇ ਕਿਹਾ ਕਿ ਕਣਕ ਦੇ ਭਾਅ ਖਰਾਬ ਦਾਣਿਆਂ ਦੇ ਬਹਾਨੇ 32.5 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਰੱਦ ਕੀਤੀ ਜਾਵੇ, ਕਣਕ ਅਤੇ ਹਾੜ੍ਹੀ ਦੀਆਂ ਫਸਲਾਂ ਦਾ ਗੜ੍ਹੇਮਾਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ
Patiala News: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਤੇ 32.5 ਰੁਪਏ ਵੈਲਿਊ ਕਟ ਲਗਾਇਆ ਹੈ ਜੋਂ ਕਿ ਕਿਸਾਨ ਮਾਰੂ ਹੈ ਕਿਉਕਿ ਕਿਸਾਨ ਪਹਿਲਾਂ ਕਣਕ ਦੇ ਖ਼ਰਾਬੇ ਦੀ ਮਾਰ ਝੱਲ ਰਹੇ ਨੇ ਤੇ ਕਣਕ ਦਾ ਝਾੜ ਬਹੁਤ ਘੱਟ ਨਿੱਕਲਿਆ ਹੈ, ਕਰਜ਼ੇ ਦੀ ਮਾਰ ਹੇਠਾਂ ਨੇ ਇਸ ਤਰ੍ਹਾਂ ਸਰਕਾਰ ਨੇ ਦੂਹਰੀ ਮਾਰ ਕਰ ਦਿੱਤੀ ਹੈ। ਇਸ ਧੱਕੇ ਖਿਲਾਫ਼ ਕਿਸਾਨ ਜਥੇਬੰਦੀਆਂ 18 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਵੇਰੇ 12 ਵਜੇ ਤੋ ਸ਼ਾਮ 4 ਵਜੇ ਤਕ ਰੇਲਾਂ ਦਾ ਚੱਕਾ ਜਾਮ ਕਰਣਗੇ।
ਦੱਸ ਦਈਏ ਕਿ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਣਕ ਦੇ ਭਾਅ ਖਰਾਬ ਦਾਣਿਆਂ ਦੇ ਬਹਾਨੇ 32.5 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਰੱਦ ਕੀਤੀ ਜਾਵੇ, ਕਣਕ ਅਤੇ ਹਾੜ੍ਹੀ ਦੀਆਂ ਫਸਲਾਂ ਦਾ ਗੜ੍ਹੇਮਾਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ, ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਸ਼ੈਲੋਜ ( ਅਨਾਜ਼ ਭੰਡਾਰ) ਦੀ ਕਣਕ ਸਪਲਾਈ ਯਕੀਨੀ ਬਣਾਉਣ ਵਾਸਤੇ 250 ਲੋਕ ਮੰਡੀਆਂ ਬੰਦ ਕਰਨ ਦੇ ਸਰਕਾਰੀ ਹੁਕਮ ਰੱਦ ਕੀਤੇ ਜਾਣ, ਸਰਕਾਰੀ ਨੀਤੀਆਂ ਅਤੇ ਕੁਦਰਤੀ ਆਫ਼ਤਾਂ ਕਾਰਣ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਉੱਤੇ ਲੀਕ ਮਾਰੀ ਜਾਵੇ ਅਤੇ ਪੰਜਾਬ ਅੰਦਰ ਕੀਤੀ ਸਰਕਾਰੀ ਦਾਹਸ਼ਿਤ ਦਾ ਮਾਹੌਲ ਖ਼ਤਮ ਕੀਤਾ ਜਾਵੇ।
ਇਹ ਵੀ ਪੜ੍ਹੋ: CBI summons Arvind Kejriwal: 'ਸ਼ਰਾਬ ਘੁਟਾਲਾ ਕੁਝ ਨਹੀਂ', CM ਅਰਵਿੰਦ ਕੇਜਰੀਵਾਲ ਨੇ ਕਿਹਾ- ED-CBI ਨੇ ਅਦਾਲਤ ਵਿੱਚ ਬੋਲਿਆ ਝੂਠ
ਜ਼ਿਕਰ ਕਰ ਦਈਏ ਕਿ ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ,ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਸੂਬਾ ਕਾਰਜਕਾਰੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ ਅਤੇ ਭਾਰਤੀ ਕਿਸਾਨ ਯੂਨੀਅਨ ਬਲਵੰਤ ਸਿੰਘ (ਬਹਿਰਾਮਕੇ) ਦੇ ਸੂਬਾ ਪ੍ਰਧਾਨ ਬਹਿਰਾਮਕੇ ਕੇ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ