ਪੜਚੋਲ ਕਰੋ

Farmer Protest: 'ਕਿਸਾਨਾਂ ਦੇ ਮਸਲਿਆਂ ਦਾ ਛੇਤੀ ਹੀ ਕੀਤਾ ਜਾਵੇਗਾ ਹੱਲ, ਅਮਿਤ ਸ਼ਾਹ ਨੇ ਮੀਟਿੰਗ ਤੋਂ ਬਾਅਦ ਦਿੱਤਾ ਭਰੋਸਾ'

ਅੱਜ ਦਾ ਕਿਸਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ, ਜਿਸ ਕਾਰਨ ਰੋਜਾਨਾ ਖੁਦਕੁਸ਼ੀਆਂ ਵਧ ਰਹੀਆਂ ਹਨ। ਛੋਟੇ ਕਿਸਾਨ ਰੋਜੀ ਰੋਟੀ ਤੋਂ ਮੋਹਤਾਜ ਹੋ ਰਹੇ ਹਨ। ਜਮੀਨਾਂ ਘੱਟ ਚੁਕੀਆਂ ਹਨ, ਪਾਣੀ ਧਰਤੀ ਹੇਠਾ ਬਹੁਤ ਜ਼ਿਆਦਾ ਜਾ ਚੁੱਕਾ ਹੈ, ਜਿਸ ਕਾਰਨ ਕਿਸਾਨ ਦੀ ਜਿੰਦਗੀ ਬਹੁਤ ਜ਼ਿਆਦਾ ਔਖੀ ਹੋਈ ਪਈ ਹੈ। 

Patiala News: ਵਿਦੇਸ਼ਾਂ ਅੰਦਰ ਪੰਜਾਬੀਆਂ ਦਾ ਅਤੇ ਪੰਜਾਬ ਦਾ ਡੰਕਾ ਵਜਾਉਣ ਵਾਲੇ ਉੱਘੇ ਐਨ.ਆਰ.ਆਈ, ਸਮਾਜ ਸੇਵਕ ਡਾ. ਦਰਸ਼ਨ ਸਿੰਘ ਰੱਖੜਾ ਨੇ ਅੱਜ ਆਪਣੇ ਭਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰੱਖੜਾ ਨੂੰ ਨਾਲ ਲੈ ਕੇ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੀਜੇਪੀ ਦੇ ਸਿਰਮੌਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਲੰਬੀ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ।
ਜ਼ਿਕਰਯੋਗ ਹੈ ਕਿ ਇਸਤੋਂਪ ਹਿਲਾਂ ਵੀ ਦਿੱਲੀ ਬਾਰਡਰਾਂ 'ਤੇ ਦਜੋਂ ਕਿਸਾਨੀ ਸੰਘਰਸ਼ ਚੱਲਿਆ ਸੀ ਤਾਂ ਦਰਸ਼ਨ ਸਿੰਘ ਰੱਖੜਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ ਨੇ ਦਿੱਲੀ ਬਾਰਡਰ 'ਤੇ ਕਿਸਾਨਾਂ ਲਈ 24 ਘੰਟੇ ਦਾ ਲੰਗਰ ਚਲਾਇਆ ਸੀ। ਬਹੁਤ ਵਧੀਆ ਰੈਣ ਬਸੇਰੇ ਬਣਾਏ ਸਨ ਤੇ ਦਵਾਈਆਂ ਦੇ ਪ੍ਰਬੰਧ ਕੀਤੇ ਸਨ ਤੇ ਪੂਰਾ ਲਗਭਗ ਸਾਲ ਜਦੋਂ ਤੱਕ ਸੰਘਰਸ਼ ਜਾਰੀ ਰਿਹਾ। ਇਹ ਲੰਗਰ ਵੀ ਉਸੇਤਰ੍ਹਾਂ ਚਲਦੇ ਰਹੇ। ਦਰਸ਼ਨ ਸਿੰਘ ਰੱਖੜਾ ਆਪਣੀ ਮਿੱਟੀ ਨਾਲ ਜੁੜੇ ਹੋਏ ਕਿਸਾਨ ਹਨ ਤੇ ਵਿਦੇਸ਼ਾਂ ਅੰਦਰ ਅਰਬਾਂ ਦਾ ਕਾਰੋਬਾਰ ਹੋਣ ਤੋਂ ਬਾਅਦ ਵੀ ਪਟਿਆਲਾ ਵਿੱਚ ਸਥਿਤ ਆਪਣੇ ਪਿੰਡ ਵਿੱਚ ਹਰ ਦੋ ਮਹੀਨੇ ਵਿੱਚ ਇੱਕ ਵਾਰ ਜਰੂਰ ਆਉਂਦੇ ਹਨ।

ਦਰਸ਼ਨ ਸਿੰਘ ਰੱਖੜਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਇਸ ਵੇਲੇ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕੇਂਦਰ ਦੀ ਮਦਦ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦਾ ਕਿਸਾਨ ਮੁੜ ਦੁਬਾਰਾ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਲੜ ਰਿਹਾ ਹੈ। ਜਦੋਂ ਉਨ੍ਹਾਂ ਨੂੰ ਅਮਰੀਕਾ ਬੈਠੇ ਇਸ ਗੱਲ ਦਾ ਪਤਾ ਚਲਾ ਤਾਂ ਉਹ ਤੁਰੰਤ ਦੋ ਦਿਨ ਪਹਿਲਾਂ ਹੀ ਵਿਸ਼ੇਸ਼ ਤੌਰ 'ਤੇ ਪੰਜਾਬ ਪੁੰਜੇ ਅਤੇ ਉਨ੍ਹਾਂ ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਗੱਨਬਾਤ ਕੀਤੀ। ਉਨ੍ਹਾਂ ਆਖਿਆ ਿਕ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਤੁਰੰਤ ਮੀਟਿੰਗ ਲਈ ਬੁਲਾਇਆ ਤੇ ਅੱਜ ਉਨਾਂ ਨੇ ਅਮਿਤ ਸ਼ਾਹ ਨਾਲ ਲੰਬਾ ਮੀਟਿੰਗ ਕੀਤੀ ਹੈ।

ਦਰਸ਼ਨ ਰੱਖੜਾ ਨੇ ਆਖਿਆ ਕਿ ਉਨ੍ਹਾਂ ਨੇ ਉਨ੍ਹਾਂ ਦੇ ਭਰਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਗੱਲ ਦੀ ਬਰੀਕੀ ਨਾਲ ਜਾਣਕਾਰੀ ਦਿੱਤੀ ਕਿ ਪੰਜਾਬ ਕਿਸਾਨੀ ਦੇ ਸਿਰ 'ਤੇ ਹੈ ਤੇ ਅੱਜ ਦਾ ਕਿਸਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ, ਜਿਸ ਕਾਰਨ ਰੋਜਾਨਾ ਖੁਦਕੁਸ਼ੀਆਂ ਵਧ ਰਹੀਆਂ ਹਨ। ਛੋਟੇ ਕਿਸਾਨ ਰੋਜੀ ਰੋਟੀ ਤੋਂ ਮੋਹਤਾਜ ਹੋ ਰਹੇ ਹਨ। ਜਮੀਨਾਂ ਘੱਟ ਚੁਕੀਆਂ ਹਨ, ਪਾਣੀ ਧਰਤੀ ਹੇਠਾ ਬਹੁਤ ਜ਼ਿਆਦਾ ਜਾ ਚੁੱਕਾ ਹੈ, ਜਿਸ ਕਾਰਨ ਕਿਸਾਨ ਦੀ ਜਿੰਦਗੀ ਬਹੁਤ ਜ਼ਿਆਦਾ ਔਖੀ ਹੋਈ ਪਈ ਹੈ। 

ਅਮਿਤ ਸ਼ਾਹ ਨੂੰ ਉਨ੍ਹਾਂ ਦੱਸਿਆ ਕਿ ਦੇਸ਼ ਦਾ ਅਨਦਾਤਾ ਪੰਜਾਬ ਦਾ ਕਿਸਾਨ ਕਹਾਉਂਦਾ ਹੈ। ਇਸ ਲਈ ਉਨ੍ਹਾਂ ਨੂੰ ਬਾਕੀ ਦੇਸ਼ ਦੇ ਮਸਲਿਆਂ ਦੇ ਨਾਲ ਨਾਲ ਇਸ ਅਮਿਤ ਮਸਲੇ 'ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਗੱਲ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਕੇ ਰਾਹਤ ਦੇਣੀ ਚਾਹੀਦੀ ਹੈ। ਦਰਸ਼ਨ ਸਿੰਘ ਰੱਖੜਾ ਨੇ ਆਖਿਆ ਕਿ ਉਹ ਖੁਦ ਕਿਸਾਨ ਹਨ। ਅੱਜ ਵੀ ਉਨ੍ਹਾਂ ਦਾ ਪਰਿਵਾਰ ਖੇਤੀ ਕਰਦਾ ਹੈ। ਉਹ ਖੁਦ ਜਦੋਂ ਵੀ ਆਉਂਦੇ ਹਨ, ਸੁਮਚੇ ਸਿਸਟਮ ਨੂੰ ਚੈਕ ਕਰਦੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਦੇਸ਼ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget