Punjab News: ਬੀਤੇ ਦਿਨੀਂ ਹਲਕਾ ਘਨੌਰ ਦੇ ਪਿੰਡ ਸੇਹਰਾ ਵਿੱਚ ਭਾਜਪਾ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦਾ ਵਿਰੋਧ ਕਰਨ ਵੇਲੇ ਇੱਕ ਕਿਸਾਨ  ਸੁਰਿੰਦਰ ਪਾਲ ਦੀ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਪਿੰਡ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਉਮਰ 62 ਸਾਲ ਦੇ ਕਰੀਬ ਸੀ।


ਉਨ੍ਹਾਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ, ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਸਨ। ਇਨ੍ਹਾਂ ਵਿੱਚ ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੇ ਪਰਿਵਾਰ ਨੂੰ ਉਚਿਤ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸਮੇਤ ਮੁਲਜ਼ਮ ਦੀ ਗ੍ਰਿਫਤਾਰੀ ਬਾਰੇ ਕਿਹਾ ਗਿਆ ਸੀ।


ਇਹ ਵੀ ਪੜ੍ਹੋ: Rapist Jalebi Baba Death: 100 ਤੋਂ ਵੱਧ ਔਰਤਾਂ ਦਾ ਬਲਾਤਕਾਰ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ


ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਸਹਿਮਤੀ ਬਣਦੀ ਹੋਈ ਨਜ਼ਰ ਨਹੀਂ ਆ ਰਹੀ ਸੀ ਪਰ ਹੁਣ ਪ੍ਰਸ਼ਾਸਨ ਅਤੇ ਮ੍ਰਿਤਕ ਪਰਿਵਾਰ ਸਮੇਤ ਕਿਸਾਨ ਯੂਨੀਅਨਾਂ ਵਿੱਚ ਐਫਆਈਆਰ ਵਿੱਚ ਦਰਜ ਮੁਲਜਮ ਹਰਵਿੰਦਰ ਹਰਪਾਲਪੁਰ ਦੀ ਗ੍ਰਿਫਤਾਰੀ ਅਤੇ ਸਰਕਾਰੀ ਨੌਕਰੀ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ। ਇਸ ਤੋਂ ਬਾਅਦ ਅੱਜ ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦਾ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Gurdaspur News: ਬਹਾਦਰੀ ਦੇ ਮਾਮਲੇ 'ਚ ਪੰਜਾਬ ਦੀਆਂ ਮੁਟਿਆਰਾਂ ਵੀ ਨਹੀਂ ਘੱਟ! ਹਥਿਆਰਬੰਦ ਲੁਟੇਰਿਆਂ ਨਾਲ ਭਿੜ ਗਈ ਕੁੜੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।