Punjab news: ਹੁਣ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ, ਪੁਲਿਸ ਨੇ ਇਸ ਤਰੀਕੇ ਨਾਲ ਕੱਢਿਆ ਕਾਫਲਾ
Patiala news: ਪਟਿਆਲਾ ਵਿੱਚ ਭਾਜਪਾ ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ।
Patiala news: ਪਟਿਆਲਾ ਵਿੱਚ ਭਾਜਪਾ ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ। ਕਿਸਾਨਾਂ ਨੇ ਉਸ ਵੇਲੇ ਉਨ੍ਹਾਂ ਦਾ ਵਿਰੋਧ ਕੀਤਾ, ਜਦੋਂ ਉਹ ਆਪਣਾ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇ ਲਾਏ। ਦੱਸ ਦਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਪ੍ਰਨੀਤ ਕੌਰ ਭਾਜਪਾ ਦੀ ਤੀਜੀ ਉਮੀਦਵਾਰ ਹੈ, ਜਿਨ੍ਹਾਂ ਦਾ ਵਿਰੋਧ ਕਿਸਾਨਾਂ ਨੇ ਕੀਤਾ ਅਤੇ ਕਾਫਲਾ ਰੋਕਣ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ ਪਟਿਆਲਾ ਵਿੱਚ ਪ੍ਰਨੀਤ ਕੌਰ ਇੱਕ ਸਮਾਗਮ ਵਿੱਚ ਪਹੁੰਚੀ ਸੀ। ਇਸ ਦੌਰਾਨ ਕਿਸਾਨ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਪ੍ਰਨੀਤ ਕੌਰ ਨੇ ਕਿਸਾਨਾਂ ਦਾ ਕਾਫਲਾ ਰੋਕਣ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇ ਲਾਏ। ਪ੍ਰਨੀਤ ਕੌਰ ਦੀ ਗੱਡੀ ਨੂੰ ਸਮਾਗਮ ਵਾਲੀ ਥਾਂ ਤੋਂ ਪਿੱਛੇ ਹੀ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਭੀੜ ਦੇ ਵਿਚਾਲੇ ਸੇਫ ਪੈਸੇਜ ਉਪਲਬਧ ਕਰਵਾਇਆ।
ਇਹ ਵੀ ਪੜ੍ਹੋ: Sarwan singh pandher arrest: ਤਮਿਲਨਾਡੂ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ
ਜ਼ਿਕਰ ਕਰ ਦਈਏ ਕਿ ਪ੍ਰਨੀਤ ਕੌਰ ਪਹਿਲੀ ਉਮੀਦਵਾਰ ਨਹੀਂ ਹੈ, ਜਿਨ੍ਹਾਂ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ। ਬੀਤੇ ਦਿਨੀਂ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ IFS ਅਧਿਕਾਰੀ ਤਰਨਜੀਤ ਸਿੰਘ ਸੰਧੂ ਦਾ ਅਜਨਾਲਾ, ਅੰਮ੍ਰਿਤਸਰ ਦੇ ਅਜਨਾਲਾ ਵਿੱਚ ਵਿਰੋਧ ਕੀਤਾ ਗਿਆ ਸੀ। ਉਹ ਇੱਥੇ ਸਾਬਕਾ ਵਿਧਾਇਕ ਬੋਨੀ ਅਜਨਾਲਾ, ਜੋ ਕਿ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨਾਲ ਚੋਣ ਪ੍ਰਚਾਰ ਕਰਨ ਆਏ ਸਨ। ਪਰ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ।
ਇੰਨਾ ਹੀ ਨਹੀਂ ਤਿੰਨ ਦਿਨ ਪਹਿਲਾਂ ਕਿਸਾਨਾਂ ਨੇ ਭਾਜਪਾ ਦੇ ਫਰੀਦਕੋਟ ਤੋਂ ਵਿਧਾਇਕ ਹੰਸ ਰਾਜ ਹੰਸ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਨੇ ਸਾਫ ਕਹਿ ਦਿੱਤਾ ਹੈ ਕਿ ਪੰਜਾਬ ਭਰ ਵਿੱਚ ਜਿੱਥੇ ਵੀ ਭਾਜਪਾ ਦੇ ਉਮੀਦਵਾਰ ਚੋਣ ਪ੍ਰਚਾਰ ਕਰਨ ਜਾਣਗੇ, ਉੱਥੇ ਕਿਸਾਨਾਂ ਦਾ ਵਿਰੋਧ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Patiala News: ਤੇਜ਼ ਰਫਤਾਰ ਪੀਆਰਟੀਸੀ ਨੇ ਬੁਝਾਇਆ ਪਰਿਵਾਰ ਦਾ ਇਕਲੌਤਾ ਚਿਰਾਗ