Farmers Protest: ਦੋ ਰਾਜਾਂ ਦੀ ਪੁਲਿਸ ਦੇ ਦਾਅ-ਪੇਚਾਂ ਦਾ ਖਮਿਆਜ਼ਾ ਭੁਗਤ ਰਹੀ ਸ਼ੁਭਕਰਨ ਦੀ ਮ੍ਰਿਤਕ ਦੇਹ, ਹਫਤੇ ਬਾਅਦ ਵੀ ਨਹੀਂ ਹੋਇਆ ਪੋਸਟਮਾਰਟ
Patiala News: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਸੁਰੱਖਿਆ ਬਲਾਂ ਵੱਲੋਂ ਵਰਤੀ ਸਖਤੀ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਅਜੇ ਤੱਕ ਨਾ ਤਾਂ ਪੋਸਟਮਾਰਟਮ ਹੋ ਸਕਿਆ ਹੈ
Patiala News: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਸੁਰੱਖਿਆ ਬਲਾਂ ਵੱਲੋਂ ਵਰਤੀ ਸਖਤੀ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਅਜੇ ਤੱਕ ਨਾ ਤਾਂ ਪੋਸਟਮਾਰਟਮ ਹੋ ਸਕਿਆ ਹੈ ਤੇ ਨਾ ਹੀ ਅੰਤਿਮ ਸੰਸਕਾਰ। ਕਿਸਾਨ ਆਗੂ ਪਿਛਲੇ ਛੇ ਦਿਨਾਂ ਦੌਰਾਨ ਕਈ ਵਾਰ ਪ੍ਰਸ਼ਾਸਨ ਤੇ ਪੁਲਿਸ ਨਾਲ ਮੀਟਿੰਗਾਂ ਕਰ ਚੁੱਕੇ ਹਨ। ਹੁਣ ਕਿਸਾਨਾਂ ਨੇ ਸ਼ੁਭਕਰਨ ਦਾ ਪੋਸਟਮਾਰਟਮ ਨਾ ਕਰਵਾਉਣ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਰੋਸ ਪ੍ਰਦਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ’ਤੇ ਮੋਰਚਾ ਸੰਭਾਲ ਰਹੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਇੱਕ ਵਾਰ ਫਿਰ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ। ਕਿਸਾਨ ਆਪਣੀ ਗੱਲ 'ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਨਾਰਾਜ਼ ਹਨ।
ਕਿਸਾਨ ਲੀਡਰ ਕਾਕਾ ਸਿੰਘ ਕੋਟੜਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੀ ਮੌਤ 'ਤੇ ਇੱਕ ਕਰੋੜ ਰੁਪਏ ਦੇਣ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਛੋਟੀ ਭੈਣ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਜੇਕਰ ਸੀਐਮ ਭਗਵੰਤ ਮਾਨ ਨੇ ਇੱਕ ਕਰੋੜ ਰੁਪਏ ਨਾ ਵੀ ਦਿੱਤੇ ਹੁੰਦੇ ਤਾਂ ਵੀ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਪੈਸੇ ਇਕੱਠੇ ਲੈਣੇ ਸੀ ਪਰ ਜੋ ਵਾਅਦਾ ਕਾਰਵਾਈ ਦਾ ਕੀਤਾ ਸੀ, ਉਹ ਅਜੇ ਤੱਕ ਪੂਰਾ ਨਹੀਂ ਹੋਇਆ।
ਉਧਰ, ਪੰਜਾਬ ਪੁਲਿਸ ਪ੍ਰਦਾ ਦਾਅਵਾ ਹੈ ਕਿ 21 ਫਰਵਰੀ ਨੂੰ ਹਰਿਆਣਾ ਦੀ ਹੱਦ ਅੰਦਰ ਗੋਲੀ ਚੱਲੀ ਸੀ ਤੇ ਸ਼ੁਭਕਰਨ ਨੂੰ ਵੀ ਹਰਿਆਣਾ ਦੀ ਹੱਦ ਅੰਦਰ ਹੀ ਗੋਲੀ ਲੱਗੀ ਸੀ। ਇਸ ਲਈ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਡਰ ਹੈ ਕਿ ਜੇਕਰ ਪੰਜਾਬ ਪੁਲਿਸ ਐਫਆਈਆਰ ਦਰਜ ਕਰਦੀ ਹੈ ਤਾਂ ਹਰਿਆਣਾ ਪੁਲਿਸ ਵੀ ਕਾਰਵਾਈ ਕਰਨ ਲਈ ਕਦਮ ਉਠਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।