Patiala News: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਚੁੱਕਿਆ।


ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।"






ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, "ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।"


ਦੱਸ ਦਈਏ ਕਿ ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਇਸ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।


ਇਹ ਵੀ ਪੜ੍ਹੋ: Punjab Weather: 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, 5 ਅਪ੍ਰੈਲ ਤੋਂ ਮੌਸਮ ਹੋਵੇਗਾ ਸਾਫ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।