(Source: ECI/ABP News/ABP Majha)
Fatehgarh Sahib - ਸਿੰਗਲ ਯੂਜ ਪਲਾਸਟਿਕ ਦੀ ਵਰਤੋਂ 'ਤੇ ਪ੍ਰਸ਼ਾਸਨ ਦਾ ਸਖ਼ਤ ਹੁਕਮ, ਦਫ਼ਤਰਾਂ 'ਚ ਕੀਤੇ ਆਹ ਨਿਯਮ ਲਾਗੂ
Single-use plastic - ਜਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਜਿ਼ਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਪਹਿਲਾਂ ਹੀ ਸਿੰਗਲ ਯੂਜ ਪਲਾਸਟਿਕ ਦੀ ਪਾਬੰਦੀ ਨੂੰ ਉਤਸਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ
Fatehgarh Sahib - ਸਮੂਹ ਅਧਿਕਾਰੀ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ 'ਤੇ ਲਗਾਈ ਗਈ ਪਾਬੰਦੀ ਦੀ ਆਪੋ ਆਪਣੇ ਦਫ਼ਤਰਾਂ ਵਿੱਚ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪਲਾਸਟਿਕ ਨਾਲ ਬਣੀਆਂ ਵਸਤਾਂ ਦੀ ਵਰਤੋਂ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਦਿੱਤੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਜਿ਼ਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਪਹਿਲਾਂ ਹੀ ਸਿੰਗਲ ਯੂਜ ਪਲਾਸਟਿਕ ਦੀ ਪਾਬੰਦੀ ਨੂੰ ਉਤਸਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਚਲਾਨ ਕਰਕੇ ਜੁਰਮਾਨੇ ਕੀਤੇ ਜਾ ਰਹੇ ਹਨ।
ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ) ਤੋਂ ਇਲਾਵਾ ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਤੂੜੀ, ਟ੍ਰੇ, ਮਿਠਾਈਆਂ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਸੱਦਾ ਪੱਤਰ, ਸਿਗਰਟ ਦੇ ਪੈਕੇਟ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿਰਰ ਆਦਿ ਪਾਬੰਦੀਸ਼ੁਦਾ ਵਸਤਾਂ ਸ਼ਾਮਲ ਹਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਨੂੰ ਕਿਸੇ ਵੀ ਹਾਲਾਤ ਵਿੱਚ ਵੇਚਿਆ ਅਤੇ ਵਰਤੋਂ ਵਿੱਚ ਨਾ ਲਿਆਂਦਾ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ