Patiala News: ਸਹੁਰੇ ਨੇ ਜਵਾਈ ਦੀ ਕਰਵਾਈ ਕੁੱਟਮਾਰ, 8 ਮਹੀਨਾਂ ਪਹਿਲਾਂ ਕਰਵਾਈ ਸੀ ਲਵ ਮੈਰਿਜ
ਸੰਦੀਪ ਨੇ ਦੱਸਿਆ ਕਿ ਹਮਲੇ ਤੋਂ ਕੁਝ ਦਿਨ ਪਹਿਲਾਂ ਵੀ ਉਸ ਦੇ ਸਹੁਰੇ ਨੇ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ। ਸੰਦੀਪ ਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਦੋਸ਼ੀ ਉਸ 'ਤੇ ਦੁਬਾਰਾ ਹਮਲਾ ਕਰ ਸਕਦਾ ਹੈ।
Punjab News: ਪਟਿਆਲਾ 'ਚ ਆਪਣੀ ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਪਿਤਾ ਨੇ ਆਪਣੇ ਜਵਾਈ 'ਤੇ ਜਾਨਲੇਵਾ ਹਮਲਾ ਕਰਵਾ ਦਿੱਤਾ ਜਿਸ ਵਿੱਚ ਜਵਾਈ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖਮੀ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ਪੁਲਸ ਨੇ ਸੰਦੀਪ ਦੇ ਬਿਆਨਾਂ 'ਤੇ ਦੋਸ਼ੀ ਕਰਨੈਲ ਸਿੰਘ, ਆਸ਼ੂ ਸਿੰਘ ਅਤੇ ਹੋਰ 3 ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
8 ਮਹੀਨੇ ਪਹਿਲਾਂ ਕਰਵਾਈ ਸੀ ਲਵ ਮੈਰਿਜ
ਹਸਪਤਾਲ ਵਿੱਚ ਦਾਖ਼ਲ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਕਰਨੈਲ ਸਿੰਘ ਦੀ ਲੜਕੀ ਨਾਲ 8 ਮਹੀਨੇ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਉਹ ਰਾਜਪੁਰਾ ਕਲੋਨੀ ਵਿੱਚ ਇੱਕ ਦੁਕਾਨ ’ਤੇ ਕੰਮ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਉਹ ਦੁਕਾਨ 'ਤੇ ਕੰਮ ਕਰਨ ਗਿਆ ਸੀ, ਜਿੱਥੇ ਉਸ ਨੂੰ ਤਿੰਨ ਨੌਜਵਾਨਾਂ ਨੇ ਘੇਰ ਲਿਆ। ਇਨ੍ਹਾਂ ਨੌਜਵਾਨਾਂ ਨੇ ਬੇਸਬਾਲਾਂ, ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਕਾਰਨ ਸੰਦੀਪ ਸਿੰਘ ਦੇ ਸਿਰ ਅਤੇ ਸਰੀਰ ਦੇ ਕਈ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ।
ਪੁਲਿਸ ਨੇ ਮਾਮਲਾ ਕੀਤਾ ਦਰਜ, ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਸੰਦੀਪ ਨੇ ਦੱਸਿਆ ਕਿ ਹਮਲੇ ਤੋਂ ਕੁਝ ਦਿਨ ਪਹਿਲਾਂ ਵੀ ਉਸ ਦੇ ਸਹੁਰੇ ਨੇ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ। ਸੰਦੀਪ ਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਦੋਸ਼ੀ ਉਸ 'ਤੇ ਦੁਬਾਰਾ ਹਮਲਾ ਕਰ ਸਕਦਾ ਹੈ। ਲਾਹੌਰੀ ਗੇਟ ਥਾਣੇ ਦੇ ਐਸਐਚਓ ਸ਼ਿਵਰਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਐਫਆਈਆਰ ਦਰਜ ਕਰ ਲਈ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ