Patiala news: ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ 2 ਦੁਕਾਨਦਾਰਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨਦਾਰਾਂ ਵਿਚਾਲੇ ਹੋਈ ਲੜਾਈ ਕਰਕੇ ਕਈ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਜਦੋਂ ਇੱਕ ਦੁਕਾਨਦਾਰ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਉਸ ਵੇਲੇ ਦੂਜੇ ਦੁਕਾਨਾਦਰ ਨੇ ਉਸ ‘ਤੇ ਇੱਟਾਂ, ਪੱਥਰਾਂ ਅਤੇ ਗੰਡਾਸਿਆਂ ਨਾਲ ਹਮਲਾ ਕਰ ਦਿੱਤਾ।


ਇਸ ਦੌਰਾਨ ਦੁਕਾਨਦਾਰ ਜ਼ਖ਼ਮੀ ਹੋ ਗਿਆ, ਇੰਨਾ ਹੀ ਨਹੀਂ ਉਸ ਦੀ ਦੁਕਾਨ ਦੀ ਭੰਨਤੋੜ ਵੀ ਕੀਤੀ ਅਤੇ ਸਾਰਾ ਸਮਾਨ ਖਿਲਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੀ ਬਲੈਰੋ ਗੱਡੀ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਆਪਣੇ ਸਾਥੀਆਂ ਸਮੇਤ ਤੇਜ਼ ਰਫਤਾਰ ਨਾਲ ਗੋਲ-ਗੋਲ ਚੱਕਰ ਲਾਏ।


ਇਹ ਵੀ ਪੜ੍ਹੋ: Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ


ਇਸ ਕਰਕੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਲੋਕਾਂ ‘ਤੇ ਗੱਡੀ ਚੜਾ ਦਿੱਤੀ। ਉੱਥੇ ਹੀ ਕੁੱਟਮਾਰ ਦੇ ਸ਼ਿਕਾਰ ਹੋਏ ਦੁਕਾਨਦਾਰ ਨੇ ਕਿਹਾ ਕਿ ਉਸ ਨੇ ਗੱਡੀ ਚੜਾ ਕੇ ਉਸ ਦੇ ਜੀਜੇ ਦੀਆਂ ਵੀ ਲੱਤਾਂ ਤੋੜ ਦਿੱਤੀਆਂ ਹਨ।


ਇਹ ਵੀ ਪੜ੍ਹੋ: Defying Election Codes: ਸਿਨੇਮਾ ਘਰਾਂ 'ਚ ਹੋ ਰਹੀ ਸੀ ਮਾਨ ਸਰਕਾਰ ਦੀ ਮਸ਼ਹੂਰੀ, ਪੁਲਿਸ ਨੇ ਸਰਕਾਰ ਨੂੰ ਬਖਸ਼ਿਆ, ਮਾਲਕਾਂ ਨੂੰ ਰਗੜਿਆ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।