(Source: ECI/ABP News/ABP Majha)
Flood ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅੱਜ ਮੁਆਵਜ਼ਾ ਚੈੱਕ, ਕੈਪਟਨ ਦੇ ਸ਼ਹਿਰ ਪਹੁੰਚ ਰਹੇ ਸੀਐਮ ਭਗਵੰਤ ਮਾਨ
Compensation checks today - ਪੰਜਾਬ ਸਰਕਾਰ ਨੇ ਸਾਰੇ ਜਿਲ੍ਹਾ ਪ੍ਰਸ਼ਾਸਨ ਨੂੰ 15 ਅਗਸਤ ਤੱਕ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਜਿਸ ਨੂੰ ਦੇਖਦੇ ਹੋੲ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ਼
ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਤੇ ਜਿਹਨਾਂ ਦੇ ਘਰ ਟੁੱਟ ਗਏ ਹਨ ਉਹਨਾਂ ਦੇ ਖਾਤਿਆਂ 'ਚ ਮੁਆਵਜ਼ਾ ਰਾਸ਼ੀ ਪਾਉਣ ਜਾ ਰਹੀ ਹੈ। ਜਿਸ ਦੇ ਲਈ ਪਟਿਆਲਾ ਵਿੱਚ ਇੱਕ ਵਿਸ਼ੇਸ਼ ਸਮਾਗਮ ਰੱਖਿਆ ਹੋਇਆ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ ਜੋ ਦੁਪਹਿਰ 12 ਵਜੇ ਦੇ ਕਰੀਬ ਸ਼ੁਰੂ ਹੋਵੇਗਾ।
ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਕਰੀਬ 1500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਹ ਅੰਕੜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਤਕਰੀਬਨ 6 ਲੱਖ ਏਕੜ ਝੋਨਾ ਵੀ ਖ਼ਰਾਬ ਹੋ ਗਿਆ ਹੈ। ਜਿਸ ਵਿੱਚੋਂ 2 ਲੱਖ ਏਕੜ ਝੋਨਾ ਮੁੜ ਲਗਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਸਾਰੇ ਜਿਲ੍ਹਾ ਪ੍ਰਸ਼ਾਸਨ ਨੂੰ 15 ਅਗਸਤ ਤੱਕ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਜਿਸ ਨੂੰ ਦੇਖਦੇ ਹੋੲ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰ ਲਈ ਗਈ ਹੈ। ਮੰਗਲਵਾਰ ਤੋਂ ਲੋਕਾਂ ਦੇ ਖਾਤਿਆਂ 'ਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪਹਿਲਾਂ 12 ਜਿਲ੍ਹਿਆਂ ਦੇ ਕਰੀਬ 25 ਹਜ਼ਾਰ ਪਰਿਵਾਰਾਂ ਨੂੰ ਇੱਕ ਇੱਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਸੀ। ਪਰ ਉਸ ਵਿੱਚ ਮਾਨਸਾ ਜਿਲ੍ਹੇ ਨੂੰ ਬਾਹਰ ਰੱਖਿਆ ਗਿਆ ਸੀ। ਜਲੰਧਰ ਤੋਂ ਬਾਅਦ ਮਾਨਸਾ ਵਿੱਚ ਹੜ੍ਹਾਂ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ ਸੀ।
ਕੇਂਦਰ ਦੀਆਂ ਟੀਮਾਂ ਵੀ ਪੰਜਾਬ ਵਿੱਚ ਹੜ੍ਹਾਂ ਦੀ ਜਾਂਚ ਕਰ ਗਈ ਹੈ। ਕੇਂਦਰ ਸਰਕਾਰ ਦੀਆਂ ਟੀਮਾਂ ਪੰਜਾਬ ਵਿੱਚ ਤਿੰਨ ਦਿਨ ਰਹੀਆਂ ਸਨ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੋਂ ਬਾਅਦ ਕਿਸੇ ਵੀ ਅਧਿਕਾਰੀ ਦੀ ਕੁਰਸੀ ਖਾਲੀ ਨਹੀਂ ਰਹੇਗੀ। ਕਈ ਜ਼ਿਲ੍ਹਿਆਂ ਦਾ ਚਾਰਜ ਕੱਟਣ ਤੋਂ ਬਾਅਦ ਸਿਰਫ਼ ਇੱਕ ਜ਼ਿਲ੍ਹੇ ਦਾ ਚਾਰਜ ਦਿੱਤਾ ਜਾਵੇਗਾ। ਜਿਹੜੇ ਅਧਿਕਾਰੀ ਚੰਡੀਗੜ੍ਹ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ। ਮਾਨ ਨੇ ਮੰਨਿਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਨਹੀਂ ਹੋਇਆ, ਸਗੋਂ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial