ਪੜਚੋਲ ਕਰੋ

ਹੜ੍ਹਾਂ ਦੀ ਕੁਦਰਤੀ ਮਾਰ ਨੇ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ਦੇ 458 ਪਿੰਡਾਂ ਨੂੰ ਕੀਤਾ ਪ੍ਰਭਾਵਤ : ਜੌੜਾਮਾਜਰਾ

Patiala News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ (floods) ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਹੜ੍ਹਾਂ ਨੇ

Patiala News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ (floods) ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਹੜ੍ਹਾਂ ਨੇ ਪਟਿਆਲਾ ਸ਼ਹਿਰ ਦੀਆਂ ਦੋ ਦਰਜਨ ਦੇ ਕਰੀਬ ਕਲੋਨੀਆਂ ਸਮੇਤ ਜ਼ਿਲ੍ਹੇ ਦੇ 458 ਪਿੰਡ ਪ੍ਰਭਾਵਿਤ ਕੀਤੇ ਹਨ ਪਰੰਤੂ ਇਹ ਕੁਦਰਤੀ ਆਫ਼ਤ ਸਾਡੇ ਲੋਕਾਂ ਦਾ ਹੌਂਸਲਾ ਪਸਤ ਨਹੀਂ ਕਰ ਸਕੀ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਬਹੁਤੇ ਪਿੰਡਾਂ ਵਿੱਚ ਤਾਂ ਫ਼ਸਲਾਂ ਦੇ ਨਾਲ-ਨਾਲ ਘਰੇਲੂ ਆਬਾਦੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਹਾਲਾਂਕਿ ਖੇਤਾਂ ਵਿੱਚ ਖੜ੍ਹੇ ਪਾਣੀ ਕਰਕੇ ਅਜੇ ਫ਼ਸਲਾਂ ਦੇ ਖਰਾਬੇ ਦੀ ਰਿਪੋਰਟ ਨਹੀਂ ਹੋ ਸਕੀ ਪਰੰਤੂ ਇੱਕ ਅੰਦਾਜੇ ਮੁਤਾਬਕ ਕਰੀਬ 1 ਲੱਖ ਏਕੜ ਰਕਬਾ ਪ੍ਰਭਾਵਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਮੀ ਤੇ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਕਰਕੇ ਪਾਣੀ ਵਿੱਚ ਘਿਰੇ 14291 ਲੋਕਾਂ ਨੂੰ ਬਾਹਰ ਕੱਢਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਰਿਪੋਰਟ ਮੁਤਾਬਕ ਜ਼ਿਲ੍ਹੇ ‘ਚ 6 ਘਰ ਢਹੇ ਹਨ ਜਦਕਿ 46 ਘਰਾਂ ਨੂੰ ਨੁਕਸਾਨ ਪੁੱਜਾ ਹੈ ਤੇ ਕਈ ਥਾਈਂ ਪਾਲਤੂ ਪਸ਼ੂ ਵੀ ਮਰੇ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰਦਿਆਂ ਸੰਕਟ ‘ਚ ਫਸੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਨੇ ਦਿਨ-ਰਾਤ ਇੱਕ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਹੈ।

ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਨਿਗਰਾਨੀ ਹੇਠ ਭਾਰਤੀ ਫ਼ੌਜ ਦੇ 36 ਅਫ਼ਸਰ, 87 ਜੇ.ਸੀ.ਓਜ ਤੇ 1009 ਜਵਾਨਾਂ ਸਮੇਤ ਐਨ.ਡੀ.ਆਰ.ਐਫ਼ ਦੀਆਂ 3 ਟੀਮਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਐਨ.ਜੀ.ਓਜ ਸਮੇਤ ਆਮ ਲੋਕਾਂ ਨੇ ਵੀ ਹੜ੍ਹ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਭਰਵਾਂ ਯੋਗਦਾਨ ਪਾਇਆ ਹੈ।

ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ 40 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਜਦਕਿ ਰਾਹਤ ਕਾਰਜ ਕਰਦੇ ਹੋਏ ਹੁਣ ਤੱਕ 52 ਹਜਾਰ ਭੋਜਨ ਦੇ ਪੈਕੇਟਸ ਸਮੇਤ ਪੀਣ ਵਾਲਾ ਪਾਣੀ, ਦਵਾਈਆਂ, ਘਰੇਲੂ ਲੋੜਾਂ ਦੀਆਂ ਵਸਤਾਂ ਅਤੇ ਪਸ਼ੂਆਂ ਲਈ ਚਾਰਾ ਵੀ ਪਹੁੰਚਾਇਆ ਗਿਆ ਹੈ। ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ।

ਇਸੇ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਿਮਾਚਲ ਪ੍ਰਦੇਸ਼ ਵਿਖੇ ਭਾਰੀ ਮੀਂਹ ਕਰਕੇ ਆਏ ਹੜ੍ਹਾਂ (floods)  ਕਰਕੇ ਪੀ.ਆਰ.ਟੀ.ਸੀ. ਦੇ ਲਾਪਤਾ ਹੋਏ ਕੰਡਕਟਰ ਜਗਸੀਰ ਸਿੰਘ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਢਾਰਸ ਦਿੱਤੀ। ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਟਰਾਂਸਪੋਰਟ ਵਿਭਾਗ ਤੇ ਪੀ.ਆਰ.ਟੀ.ਸੀ. ਵੱਲੋਂ ਜਗਸੀਰ ਸਿੰਘ ਦੀ ਭਾਲ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ।

ਜੌੜਾਮਾਜਰਾ ਨੇ ਅੱਜ ਫੇਰ ਸਮਾਣਾ ਦੇ ਹੜ੍ਹ ਪ੍ਰਭਾਵਤ ਪਿੰਡਾਂ ਮੱਦੋਮਾਜਰਾ, ਗਾਜੇਵਾਸ, ਚਤੈਹਰਾ, ਮਵੀ ਸੱਪਾਂ, ਧਨੌਰੀ, ਦੇਵੀ ਨਗਰ, ਬਠੋਈ ਖੁਰਦ ਤੇ ਬਠੋਈ ਕਲਾਂ ਅਤੇ ਡਕਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਡੱਟਕੇ ਖੜ੍ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਸੁਰਜੀਤ ਸਿੰਘ ਫ਼ੌਜੀ, ਐੱਸ ਡੀ ਐਮ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget