Election Update: ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।






2016 ਵਿੱਚ ਆਪ ਤੋਂ ਧਰਮਵੀਰ ਗਾਂਧੀ ਨੇ ਬਣਾਈ ਸੀ ਦੂਰੀ


ਦਿਲ ਦੇ ਮਾਹਿਰ ਧਰਮਵੀਰ ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 2014 'ਚ ਪਟਿਆਲਾ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧਰਮਵੀਰ ਗਾਂਧੀ ਦਾ ਪਾਰਟੀ ਤੋਂ ਮੋਹ ਭੰਗ ਹੋ ਗਿਆ ਅਤੇ ਪਾਰਟੀ ਤੋਂ ਦੂਰੀ ਬਣਾ ਲਈ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਰਨੀਤ ਕੌਰ ਨੂੰ ਧਰਮਵੀਰ ਗਾਂਧੀ ਨੇ ਬੁਰੀ ਤਰ੍ਹਾਂ ਹਾਰ ਦਿੱਤੀ ਸੀ। ਧਰਮਵੀਰ ਗਾਂਧੀ ਨੂੰ 3,65,671 ਅਤੇ ਪ੍ਰਨੀਤ ਕੌਰ ਨੂੰ 3,44,729 ਵੋਟਾਂ ਮਿਲੀਆਂ। ਉਹ 20,942 ਵੋਟਾਂ ਨਾਲ ਜਿੱਤੇ ਸਨ।


2019 ਵਿੱਚ ਆਪਣੀ ਵੱਖਰੀ ਪਾਰਟੀ ਬਣਾਈ


ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਧਰਮਵੀਰ ਗਾਂਧੀ ਨੇ ਆਪਣੀ ਵੱਖਰੀ ਪਾਰਟੀ ਬਣਾਈ ਸੀ। ਇਸ ਪਾਰਟੀ ਦਾ ਨਾਂਅ ਨਵਾਂ ਪੰਜਾਬ ਰੱਖਿਆ ਗਿਆ। ਉਹ ਇਨ੍ਹਾਂ ਚੋਣਾਂ ਵਿੱਚ ਤੀਜੇ ਨੰਬਰ ’ਤੇ ਰਹੇ। ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੀ ਪਾਰਟੀ ਵੀ ਕਾਂਗਰਸ ਵਿੱਚ ਰਲੇਵਾਂ ਕਰ ਗਈ ਹੈ।


ਪਟਿਆਲਾ ਤੋਂ ਹੋ ਸਕਦੇ ਨੇ ਕਾਂਗਰਸ ਦੀ ਉਮੀਦਵਾਰ


ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਪਰ ਹੁਣ ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਟਿਕਟ ਦੇ ਸਕਦੀ ਹੈ। ਧਰਮਵੀਰ ਗਾਂਧੀ ਪਟਿਆਲਾ ਦੇ ਵਸਨੀਕ ਹਨ ਅਤੇ ਇਸ ਇਲਾਕੇ ਵਿੱਚ ਉਸ ਦੀ ਚੰਗੀ ਪਕੜ ਹੈ।


ਇਹ ਵੀ ਪੜ੍ਹੋ-Punjab Politics: ਕਾਂਗਰਸੀ ਲੈ ਗਏ ਟਿਕਟਾਂ, ਦਰੀਆਂ ਝਾੜਦੇ ਰਹਿ ਗਏ ਭਾਜਪਾਈ ! ਪੰਜਾਬ 'ਚ ਤਾਂਹੀ ਨਹੀਂ ਲੱਗਦੇ ਪੈਰ ?