Fatehgarh Sahib News : ਜਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਤੋਂ ਹੋਈ 50 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਫਤਿਹਗੜ੍ਹ ਪੁਲਿਸ ਮੁੱਖੀ ਐਸਐਸਪੀ ਡਾ.ਰਵਜੋਤ ਕੌਰ ਗਰੇਵਾਲ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਐਸ.ਪੀ ਡਾ. ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਸੁਭਾਸ਼ ਨਗਰ ਸਥਿਤ ਕ੍ਰਿਸ਼ਨਾ ਅਲੌਏਜ਼ ਨਾਮ ਦੀ ਲੋਹੇ ਦਾ ਵਪਾਰ ਕਰਨ ਵਾਲੀ ਫਰਮ ਦੇ ਦਫਤਰ ਵਿਚ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ 4 ਵਿਅਕਤੀਆਂ ਵੱਲੋਂ 50 ਲੱਖ ਦੀ ਡਕੈਤੀ ਕਰਕੇ ਮੋਟਰ ਸਾਇਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ।
ਪੁਲਿਸ ਨੇ ਬੜੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਚਾਰ ਦਿਨ ਵਿੱਚ ਹੀ ਗੁੱਥੀ ਸੁਲਝਾਉਂਦੇ ਹੋਏ ਚਾਰ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ 38 ਲੱਖ 60 ਹਜ਼ਾਰ ਦੀ ਨਗਦੀ , 1ਪਿਸਤੌਲ 9mm 4 ਰੌਂਦ, ਇਕ ਪਿਸਟਲ 30 ਬੋਰ 4 ਜਿੰਦਾ ਰੌਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਜਦਕਿ ਇਸ ਮਾਮਲੇ ਵਿਚ ਹੋਰ ਆਰੋਪੀ ਵੀ ਸ਼ਾਮਿਲ ਹਨ ,ਜਿਨ੍ਹਾਂ ਨੂੰ ਜਲਦ ਗਿਰਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲ
ਐਸਐਸਪੀ ਨੇ ਦੱਸਿਆ ਕਿ ਗਿਰਫਤਾਰ ਕੀਤੇ ਵਿਅਕਤੀਆ ਵਿੱਚ ਇੱਕ ਪਟਿਆਲੇ ਦਾ ਸੀ ਕੈਟਾਗਰੀ ਦਾ ਗੈਂਗਸਟਰ ਹੈ ,ਜਿਸ 'ਤੇ ਪਹਿਲਾਂ ਵੀ ਲੁੱਟ ਖੋਹ ਤੇ ਹੋਰ ਕਈ ਤਰ੍ਹਾਂ ਦੇ ਮਾਮਲੇ ਵੱਖ ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਮਾਸਟਰ ਮਾਇੰਡ ਜਸਕਰਨ ਸਿੰਘ ਨਿਵਾਸੀ ਪਿੰਡ ਇਕੋਲਹੀ ਖੰਨਾ ਜੋ ਕ੍ਰਿਸ਼ਨਾ ਅਲਾਇਜ ਫਰਮ ਦੇ ਗੁਆਂਢ ਵਿੱਚ ਨੌਕਰੀ ਕਰਦਾ ਸੀ। ਜਿਸ ਨੂੰ ਟ੍ਰੇਸ ਕਰਕੇ ਪੁਲਿਸ ਨੇ ਗਿਰਫਤਾਰ ਕੀਤਾ। ਜਿਸ ਤੋਂ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਰਵਿੰਦਰਪਾਲ ਸਿੰਘ ਨਿਵਾਸੀ ਪਟਿਆਲਾ, ਸੰਦੀਪ ਸਿੰਘ ਵਾਸੀ ਕੋਠੇ ਅਕਾਲਗੜ੍ਹ ਜਿਲਾ ਬਰਨਾਲਾ, ਸੰਜੀਵ ਸਿੰਘ ਨਿਵਾਸੀ ਪਿੰਡ ਖੇੜੀ ਗੁਜਰਾ ਜਿਲਾ ਪਟਿਆਲਾ ਨੂੰ ਗਿਰਫ਼ਤਾਰ ਕੀਤਾ ਹੈ।