Crime News: ਨਾਭਾ ਦੇ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, 12 ਦਿਨਾਂ ਬਾਅਦ ਮਾਮਲਾ ਦਰਜ, ਨਹੀਂ ਹੋਈ ਗ੍ਰਿਫ਼ਤਾਰੀ
ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਦਿਨ ਦਿਹਾੜੇ ਇੱਕ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਮੌਜੂਦ ਸੀ
Patiala News: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਦਿਨ ਦਿਹਾੜੇ ਇੱਕ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਮੌਜੂਦ ਸੀ। ਹੁਣ ਘਟਨਾ ਦੇ 12 ਦਿਨ ਬਾਅਦ ਕੋਤਵਾਲੀ ਨਾਭਾ ਪੁਲਿਸ ਨੇ ਐਫ.ਆਈ.ਆਰ.
ਪੁਲਿਸ ਨੇ ਇਹ ਐਫਆਈਆਰ ਪਿੰਡ ਕਕਰਾਲਾ ਦੇ ਦਵਿੰਦਰ ਸਿੰਘ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਦਰਜ ਕੀਤੀ ਹੈ। ਫਿਲਹਾਲ ਇਨ੍ਹਾਂ 'ਚੋਂ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਲੜਕੀ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਹੈ।
ਲੜਕੀ ਦੇ ਬਿਆਨਾਂ ਅਨੁਸਾਰ 27 ਮਾਰਚ ਨੂੰ ਸਵੇਰੇ ਕਰੀਬ 11:30 ਵਜੇ ਮੁਲਜ਼ਮ ਨੌਜਵਾਨ ਦਵਿੰਦਰ ਸਿੰਘ ਨੇ ਉਸ ਨੂੰ ਗੱਲ ਕਰਨ ਦੇ ਬਹਾਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉਪਰਲੇ ਕਮਰੇ ਵਿੱਚ ਬੁਲਾਇਆ। ਦੁਪਹਿਰ 1 ਵਜੇ ਜਿਵੇਂ ਹੀ ਲੈਕਚਰ ਖਤਮ ਹੋਇਆ, ਜਦੋਂ ਉਹ ਕਮਰੇ 'ਚ ਪਹੁੰਚੀ ਤਾਂ ਦੋਸ਼ੀ ਦੇ ਦੋ ਅਣਪਛਾਤੇ ਸਾਥੀ ਉਥੇ ਮੌਜੂਦ ਸਨ, ਜਿਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਵਿੱਚੋਂ ਇੱਕ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਥਾਣਾ ਕੋਤਵਾਲੀ ਨਾਭਾ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਹਰੋਂ ਆਏ ਨੌਜਵਾਨ ਨੇ ਕਾਲਜ ਵਿੱਚ ਦਾਖਲ ਹੋ ਕੇ ਕਿਸ ਤਰ੍ਹਾਂ ਵਾਰਦਾਤ ਨੂੰ ਅੰਜਾਮ ਦਿੱਤਾ, ਇਹ ਸਭ ਜਾਂਚ ਦਾ ਹਿੱਸਾ ਹੈ। ਲੜਕੀ ਮੁੱਖ ਮੁਲਜ਼ਮ ਦੀ ਪਛਾਣ ਕਰ ਸਕਦੀ ਹੈ। ਅਸੀਂ ਕਾਲਜ ਸਟਾਫ਼ ਦੇ ਬਿਆਨ ਵੀ ਦਰਜ ਕਰਾਂਗੇ। ਫਿਲਹਾਲ ਪੁਲਿਸ ਟੀਮ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।