Rajpura News: ਰਾਜਪੁਰਾ ਲਈ ਵੱਡੀ ਖੁਸ਼ਖਬਰੀ! ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 12 ਪ੍ਰੋਜੈਕਟਾਂ 'ਚੋਂ ਇੱਕ ਰਾਜਪੁਰਾ ਸ਼ਹਿਰ ਨਾਲ ਸੰਬੰਧਿਤ
Industrial Smart City Project: ਰਾਜਪੁਰਾ ਲਈ ਵੱਡੀ ਖੁਸ਼ਖਬਰੀ ਆਈ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ।
Industrial Smart City Project: ਭਾਰਤ ਜਲਦੀ ਹੀ ਉਦਯੋਗਿਕ ਸਮਾਰਟ ਸ਼ਹਿਰਾਂ ਦੀ ਇੱਕ ਵਿਸ਼ਾਲ ਲੜੀ ਸਥਾਪਤ ਕਰੇਗਾ। ਇੱਕ ਇਤਿਹਾਸਕ ਫੈਸਲੇ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ (NICDP) ਦੇ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਦੇ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ। ਇਹ ਕਦਮ ਦੇਸ਼ ਦੇ ਉਦਯੋਗਿਕ ਲੈਂਡਸਕੇਪ ਨੂੰ ਬਦਲਣ ਲਈ ਤਿਆਰ ਕੀਤਾ ਗਿਆ ਹੈ, ਉਦਯੋਗਿਕ ਨੋਡਾਂ ਅਤੇ ਸ਼ਹਿਰਾਂ ਦਾ ਇੱਕ ਮਜ਼ਬੂਤ ਨੈਟਵਰਕ ਬਣਾਉਣਾ ਜੋ ਆਰਥਿਕ ਵਿਕਾਸ ਨੂੰ ਵਧਾਏਗਾ।
10 ਰਾਜਾਂ ਵਿੱਚ ਫੈਲੇ ਅਤੇ 6 ਰਣਨੀਤਕ ਤੌਰ 'ਤੇ ਯੋਜਨਾਬੱਧ ਮੁੱਖ ਗਲਿਆਰਿਆਂ ਨੂੰ ਸ਼ਾਮਲ ਕਰਦੇ ਹੋਏ, ਇਹ ਪ੍ਰੋਜੈਕਟ ਭਾਰਤ ਦੀ ਨਿਰਮਾਣ ਸਮਰੱਥਾ ਅਤੇ ਆਰਥਿਕ ਵਿਕਾਸ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਛਾਲ ਦੀ ਨਿਸ਼ਾਨਦੇਹੀ ਕਰਨਗੇ। ਇਹ ਉਦਯੋਗਿਕ ਖੇਤਰ ਉੱਤਰਾਖੰਡ ਵਿੱਚ ਖੁਰਪੀਆ, ਪੰਜਾਬ ਵਿੱਚ ਰਾਜਪੁਰਾ-ਪਟਿਆਲਾ, ਮਹਾਰਾਸ਼ਟਰ ਵਿੱਚ ਦਿਘੀ, ਕੇਰਲਾ ਵਿੱਚ ਪਲੱਕੜ, ਉੱਤਰ ਪ੍ਰਦੇਸ਼ ਵਿੱਚ ਆਗਰਾ ਅਤੇ ਪ੍ਰਯਾਗਰਾਜ, ਬਿਹਾਰ ਵਿੱਚ ਗਯਾ, ਤੇਲੰਗਾਨਾ ਵਿੱਚ ਜ਼ਹੀਰਾਬਾਦ, ਆਂਧਰਾ ਪ੍ਰਦੇਸ਼ ਵਿੱਚ ਓਰਵਕਲ ਅਤੇ ਕੋਪਰਥੀ ਅਤੇ ਜੋਧਪੁਰ-ਪਾਲੀ ਰਾਜਸਥਾਨ ਹਨ।
ਦੱਸ ਦੀਏ ਕਿ ਕੈਪਟਨ ਅਮਰਿੰਦਰ ਸਿੰਘ ਵਾਲੀ ਕਾਂਗਰਸ ਸਰਕਾਰ ਵੱਲੋਂ 2020 ਦੇ ਵਿੱਚ ਅੰਮ੍ਰਿਤਸਰ-ਕੋਲਕਾਤਾ ਇੰਟੈਗ੍ਰੇਟਿਡ ਕੌਰੀਡੋਰ ਪ੍ਰਾਜੈਕਟ ਲਈ ਪੰਜ ਪਿੰਡਾਂ ਤਖਤੂਮਾਜਰਾ, ਪੱਬਰਾ, ਆਕੜੀ, ਸੇਹਰਾ ਅਤੇ ਸੇਹਰੀ ਦੀ 1104 ਏਕੜ ਜ਼ਮੀਨ ਅਕਵਾਇਰ ਕੀਤੀ ਗਈ ਸੀ ਅਤੇ ਲਗਾਤਾਰ ਇਲਾਕੇ ਦੇ ਲੋਕਾਂ ਦੇ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਸੀ ਪਰੰਤੂ ਅੱਜ ਇੱਕ ਵੱਡੀ ਖੁਸ਼ਖਬਰੀ ਇਲਾਕੇ ਦੇ ਲਈ ਸਾਹਮਣੇ ਆਈ ਹੈ । ਜਿੱਥੇ ਕੇਂਦਰ ਸਰਕਾਰ ਵੱਲੋਂ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ।
ਅੱਜ ਰਾਜਪੁਰਾ ਦੇ ਇੱਕ ਨਿੱਜੀ ਹੋਟਲ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਵਿਦੇਸ਼ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪਰਨੀਤ ਕੌਰ ਦਾ ਸਨਮਾਨ ਸਮਰੋਹ ਰੱਖਿਆ ਗਿਆ। ਇਸ ਮੌਕੇ ਤੇ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪਰਨੀਤ ਕੌਰ ਰਾਜਪੁਰਾ ਪੁੱਜੇ ਅਤੇ ਕਿਹਾ ਕਿ ਰਾਜਪੁਰਾ ਹਲਕੇ ਨੇ ਲੋਕ ਸਭਾ ਚੋਣਾਂ ਦੇ ਵਿੱਚ ਉਹਨਾਂ ਦਾ ਸਮਰਥਨ ਕੀਤਾ ਸੀ ਅਤੇ ਰਾਜਪੁਰਾ ਹਲਕੇ ਤੋਂ ਉਹਨਾਂ ਨੂੰ ਜਿੱਤ ਹਾਸਿਲ ਕਰਵਾਈ ਸੀ । ਇਸ ਲਈ ਜੋ ਰਾਜਪੁਰਾ ਵਾਸੀਆਂ ਦੇ ਨਾਲ ਇੰਡਸਟਰੀ ਲਿਆਣ ਦਾ ਵਾਅਦਾ ਕੀਤਾ ਗਿਆ ਸੀ, ਉਹ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਜਲਦ ਹੀ ਹੋਰ ਵੱਡੇ ਪ੍ਰੋਜੈਕਟ ਰਾਜਪੁਰਾ ਸ਼ਹਿਰ ਅਤੇ ਜ਼ਿਲ੍ਹਾ ਪਟਿਆਲਾ ਨੂੰ ਦਿੱਤੇ ਜਾਣਗੇ। ਮੁੱਖ ਮੰਤਰੀ ਵੱਲੋਂ ਇੰਡਸਟਰੀ ਨੂੰ ਸਸਤੀ ਬਿਜਲੀ ਦੇਣ ਦੇ ਬਿਆਨ ਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਆਪਣੇ ਪੰਜਾਬ ਦੇ ਵਿੱਚ ਇੰਡਸਟਰੀ ਨੂੰ ਬੜਾਵਾ ਦੇਣ ਪ੍ਰੰਤੂ ਜੋ ਹਾਲਾਤ ਇਸ ਸਮੇਂ ਪੰਜਾਬ ਦੇ ਹੋ ਚੁੱਕੇ ਹਨ ਉਹ ਕਾਫੀ ਚਿੰਤਾਜਨਕ ਹਨ।