Patiala News: ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੂੰ ਸਰਕਟ ਹਾਊਸ ਪਟਿਆਲਾ ਪੁੱਜਣ ’ਤੇ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਨੇ ਸ਼ਨੀਵਾਰ ਨੂੰ ਮੰਤਰੀ ਵਜੋਂ ਹਲਫ ਲਿਆ। ਉਹ ਪਟਿਆਲਾ ਤੋਂ ਦੂਜੇ ਮੰਤਰੀ ਬਣੇ ਹਨ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਦੀ ਗੱਲ ਆਖੀ।


ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ, ਏਡੀਸੀ ਗੁਰਪ੍ਰੀਤ ਥਿੰਦ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਐਸ ਐਸ ਪੀ ਵਰੁਣ ਸ਼ਰਮਾ ਅਤੇ ਹੋਰਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜਰਨੈਲ ਮਨੂ ਤੇ ਹੋਰ ਆਗੂ ਵੀ ਪੁੱਜੇ ਹੋਏ ਸਨ।


ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਬਲਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਪੰਜਾਬ ਕੈਬਨਿਟ ‘ਚ ਨਵੀਂ ਜ਼ਿੰਮੇਵਾਰੀ ਲਈ ਡਾ. ਬਲਬੀਰ ਸਿੰਘ ਜੀ ਨੂੰ ਬਹੁਤ-ਬਹੁਤ ਵਧਾਈਆਂ…ਬਤੌਰ ਡਾਕਟਰ ਉਨ੍ਹਾਂ ਦੀਆਂ ਸੇਵਾਵਾਂ ਤੇ ਤਜਰਬਾ ਪੰਜਾਬੀਆਂ ਦੀ ਸਿਹਤ ਸੰਬੰਧੀ ਜ਼ਰੂਰ ਫ਼ਾਇਦੇਮੰਦ ਸਿੱਧ ਹੋਵੇਗਾ…ਮੈਨੂੰ ਯਕੀਨ ਹੈ ਪੰਜਾਬ ਦਾ ਸਿਹਤ ਖ਼ੇਤਰ ਉਹਨਾਂ ਦੀ ਅਗਵਾਈ ‘ਚ ਨਵੀਆਂ ਬੁਲੰਦੀਆਂ ਤੇ ਪਹੁੰਚੇਗਾ …ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ….।


ਦੱਸ ਦਈਏ ਕਿ ਸੂਬਾ ਸਰਕਾਰ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਸਾਰੇ ਵਿਭਾਗ ਲੈ ਕੇ ਡਾ. ਬਲਬੀਰ ਸਿੰਘ ਨੂੰ ਸੌਂਪ ਦਿੱਤੇ ਹਨ। ਹੁਣ ਡਾ. ਬਲਬੀਰ ਸਿੰਘ ਕੋਲ ਸਿਹਤ ਤੇ ਪਰਿਵਾਰ ਭਲਾਈ, ਸਿਹਤ ਸਿੱਖਿਆ ਤੇ ਖੋਜ ਤੇ ਚੋਣਾਂ ਦਿੱਤੀਆਂ ਗਈਆਂ ਹਨ।


ਇਹ ਵੀ ਪੜ੍ਹੋ: Chandigarh News: ਸੰਦੀਪ ਸਿੰਘ ਦੀਆਂ ਮੁਸ਼ਕਲਾਂ, ਚੰਡੀਗੜ੍ਹ ਪੁਲਿਸ ਨੇ ਜੋੜੀਆਂ ਹੋਰ ਧਰਾਵਾਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਕੈਨੇਡਾ ਤੋਂ ਬੁਰੀ ਖਬਰ, ਸਿੱਖ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ