ਐਤਵਾਰ ਯਾਨੀਕਿ 14 ਦਸੰਬਰ ਨੂੰ ਦੇਰ ਸ਼ਾਮ ਪਟਿਆਲੇ ਦੇ ਪਿੰਡ ਝਿੱਲ ਵਿਖੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਥਾਣਾ ਅਨਾਜ ਮੰਡੀ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜੇ ਦੌਰਾਨ ਗੋਲੀ ਚੱਲੀ ਹੈ। ਇਸ ਸਬੰਧੀ ਐੱਸਐੱਸਪੀ ਸਰਤਾਜ ਚਾਹਲ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚਲਾਉਣ ਵਾਲੇ ਦੀ ਪਛਾਣ ਹੋ ਗਈ ਹੈ, ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮਿਲੀ ਜਾਣਕਾਰੀ ਪੀੜਤ ਪਲਵਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਿਆ ਹੋਇਆ ਸੀ ਜਦੋਂ ਉਸ ਉੱਤੇ ਹਮਲਾ ਹੋਇਆ। ਪੁਲਿਸ ਪਾਰਟੀ ਤੁਰੰਤ ਮੌਕੇ ਉੱਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਏਗੀ। ਜ਼ਖਮੀ ਪਲਵਿੰਦਰ ਸਿੰਘ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।