Patiala News: ਪਟਿਆਲਾ ਦੇ ਸਨੌਰੀ ਅੱਡੇ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਧਾਲੀਵਾਲ ਨੇ ਅੱਜ ਆਪਣੇ ਆਪ ਨੂੰ ਅੱਗ ਲਾ ਕੇ ਆਤਮ ਹੱਤਿਆ ਕਰ ਲਈ ਹੈ। ਉਹ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਸੀ। ਆਤਮ ਹੱਤਿਆ ਕਰਨ ਤੋਂ ਪਹਿਲਾਂ ਉਸ ਵੱਲੋਂ ਪੁਲਿਸ ਉੱਪਰ ਉਸ ਦੇ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਹਨ।



ਹਾਸਲ ਜਾਣਕਾਰੀ ਮੁਤਾਬਕ ਗੁਰਮੁੱਖ ਸਿੰਘ ਧਾਲੀਵਾਲ ਨੇ ਅੱਜ ਸਨੌਰੀ ਅੱਡੇ ਵਿਖੇ ਸਥਿਤ ਆਪਣੀ ਦੁਕਾਨ ਵਿੱਚ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਗੁਰਮੱਖ ਸਿੰਘ ਧਾਲੀਵਾਲ ਵੱਲੋਂ ਇੱਕ ਵੀਡੀਓ ਵੀ ਬਣਾਈ ਗਈ ਹੈ। ਇਸ ਵਿੱਚ ਉਸ ਵੱਲੋਂ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਜੀਐਸ ਸਿਕੰਦ ਖਿਲਾਫ ਉਸ ਦੇ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਹਨ।


ਇਸ ਮੌਕੇ ਪਟਿਆਲਾ ਤੋਂ ਬੀਜੇਪੀ ਦੀ ਸੀਨੀਅਰ ਆਗੂ ਬੀਬਾ ਜੈ ਇੰਦਰ ਵੀ ਮੌਕੇ 'ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਐਸਐਸਪੀ ਨਾਲ ਗੱਲਬਾਤ ਕਰਕੇ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਮੁਲਾਜਮਾਂ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਹੈ। ਹੁਣ ਤਕ ਗੁਰਮੁੱਖ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਇੰਸਪੈਕਟਰ ਤੇ ਉਸ ਦੇ ਸਾਥੀਆਂ ਖਿਲਾਫ ਸਖ਼ਤ ਕਾਰਵਾਈ ਨਹੀਂ ਹੁੰਦੀ ਤਾਂ ਉਹ ਵੀ ਆਪਣੇ ਪਰਿਵਾਰ ਸਮੇਤ ਆਤਮਦਾਹ ਕਰ ਲੈਣਗੇ।


ਦੂਜੇ ਪਾਸੇ ਬੀਜੇਪੀ ਦੀ ਸੀਨੀਅਰ ਆਗੂ ਬੀਬਾ ਜੇ ਇੰਦਰ ਕੌਰ ਨੇ ਮੌਕੇ ਉੱਤੇ ਐਸਐਸਪੀ ਨੂੰ ਮ੍ਰਿਤਕ ਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੌਕੇ ਤੇ ਫੋਨ ਰਾਹੀਂ ਗੱਲਬਾਤ ਵੀ ਕੀਤੀ। ਉਨਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ। ਹੁਣ ਘਰਾਂ ਵਿੱਚ ਜਾ ਕੇ ਪੁਲਿਸ ਮਹਿਲਾਵਾਂ ਨੂੰ ਵੀ ਟੌਰਚਰ ਕਰ ਰਹੀ ਹੈ। ਅਜਿਹੇ ਵਿਅਕਤੀਆਂ ਨੂੰ ਮਜਬੂਰਨ ਆਤਮ-ਹੱਤਿਆ ਕਰਨ ਲਈ ਪੁਲਿਸ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।